JALANDHAR WEATHER

ਚੋਣ ਡਿਊਟੀ ਤੋਂ ਗੈਰ ਹਾਜ਼ਰ 70 ਅਧਿਕਾਰੀਆਂ, ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਸਿਫਾਰਸ਼

ਫ਼ਿਰੋਜ਼ਪੁਰ, 26 ਮਈ (ਗੁਰਿੰਦਰ ਸਿੰਘ)- ਨਗਰ ਕੌਂਸਲ ਫ਼ਿਰੋਜ਼ਪੁਰ ਚੋਣਾਂ ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹੇ ਕਰੀਬ 70 ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ। ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਵਲੋਂ ਸੀਨੀਅਰ ਕਪਤਾਨ ਪੁਲਿਸ ਨੂੰ ਭੇਜੇ ਪੱਤਰ ਵਿਚ ਦੱਸਿਆ ਗਿਆ ਕਿ 25 ਮਈ ਨੂੰ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਤੋਂ ਪੋਲਿੰਗ ਪਾਰਟੀਆਂ ਦੀ ਰਵਾਨਗੀ ਦੌਰਾਨ ਸਟਾਫ਼ ਦੀ ਗੈਰ ਹਾਜ਼ਰੀ ਕਾਰਨ ਚੋਣ ਪ੍ਰਕਿਰਿਆ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਪੱਤਰ ਵਿਚ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 208 ਅਤੇ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 120 ਤਹਿਤ ਐਫ਼.ਆਈ.ਆਰ. ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਸੰਬੰਧਿਤ ਵਿਭਾਗਾਂ ਦੇ ਮੁਖੀਆਂ ਨੂੰ ਵੀ ਅਣ-ਗਹਿਲੀ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ