JALANDHAR WEATHER

ਦਰਦਨਾਕ ਸੜਕੀ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਂਜਵਾਨਾਂ ਦੀ ਮੌਤ

ਫਰੀਦਕੋਟ, 27 ਮਈ ( ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੇ ਪਿੰਡ ਮਹਿਮੂਆਣਾ ਕੋਲ ਅੱਜ ਸਵੇਰੇ ਦਰਦਨਾਕ ਹਾਦਸੇ ਦੌਰਾਨ ਦੋ ਨੌਜਵਾਨ ਮੋਟਰਸਾਈਕਲ ਸਵਾਰਾਂ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 4 ਵਜੇ ਇਕ ਆਈ 20 ਕਾਰ ਵਲੋਂ ਇਕ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਦੋਨਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਨੋਂ ਨੌਜਵਾਨਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ, ਜੋ ਕਿ ਮਹਿਜ਼ 19 ਸਾਲ ਦੇ ਸਨ,ਵਜੋਂ ਹੋਈ। ਦੋਵੇਂ ਪਿੰਡ ਮਹਿਮੂਆਣਾ ਦੇ ਹੀ ਰਹਿਣ ਵਾਲੇ ਸਨ। ਦੋਨੋ ਨੌਂਜਵਾਨ ਪੱਲੇਦਾਰੀ ਦਾ ਕੰਮ ਕਰਦੇ ਸਨ ਤੇ ਸਵੇਰੇ ਆਪਣੇ ਕੰਮ ਲਈ ਫਰੀਦਕੋਟ ਆ ਰਹੇ ਸਨ ਤਾਂ ਇਹ ਹਾਦਸਾ ਵਾਪਰ ਗਿਆ। ਫਿਲਹਾਲ ਪੁਲਿਸ ਵਲੋਂ ਦੋਨੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੈਡੀਕਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਵਲੋਂ ਕਾਰ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਇਸ ਦਰਮਿਆਨ ਕਾਰ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ