JALANDHAR WEATHER

ਸੁਵਿਧਾ ਕੇਂਦਰ ਮੁਲਾਜ਼ਮਾਂ ਵਲੋਂ ਅਣ-ਮਿੱਥੇ ਸਮੇਂ ਲਈ ਧਰਨਾ ਸ਼ੁਰੂ

ਬਠਿੰਡਾ, 27 ਮਈ (ਅੰਮਿ੍ਤਪਾਲ ਸਿੰਘ ਵਲਾਣ)- ਅੱਜ ਜ਼ਿਲ੍ਹੇ ਭਰ ਦੇ ਸੁਵਿਧਾ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਣ-ਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ। ਮੁਲਾਜ਼ਮਾਂ ਨੇ ਦੱਸਿਆ ਕਿ ਉਹ ਪਿਛਲੇ ਕਰੀਬ 10-10 ਸਾਲਾਂ ਤੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਸਿਰਫ਼ 10 ਹਜ਼ਾਰ ਰੁਪਏ ਤਨਖਾਹ ਦਿੱਤੀ ਜਾ ਰਹੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਤਨਖਾਹ ਵੀ ਸਮੇਂ ਸਿਰ ਨਹੀਂ ਮਿਲਦੀ, ਜਿਸ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ। ਧਰਨੇ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਤਨਖਾਹ ਸਮੇਂ ਸਿਰ ਜਾਰੀ ਹੋਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ