JALANDHAR WEATHER

ਬ੍ਰੇਕ ਨਾ ਲੱਗਣ ਕਾਰਨ ਕਾਰ ਸ਼ੋਅਰੂਮ 'ਚ ਵੜੀ, ਵੱਡਾ ਹਾਦਸਾ ਟਲਿਆ

ਜ਼ੀਰਕਪੁਰ, 27 ਮਈ, (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਰੋਡ 'ਤੇ ਸਥਿਤ ਪੂਜਾ ਪਲਾਜ਼ਾ 'ਚ ਇਕ ਵੱਡਾ ਹਾਦਸਾ ਉਸ ਵੇਲੇ ਟਲ ਗਿਆ, ਜਦੋਂ ਮਹਿਲਾ ਵਲੋਂ ਚਲਾਈ ਜਾ ਰਹੀ ਕਾਰ ਬੇਕਾਬੂ ਹੋ ਕੇ ਸਿੱਧੀ ਇਕ ਸ਼ੋਅ ਰੂਮ 'ਚ ਜਾ ਵੜੀ। ਜਾਣਕਾਰੀ ਅਨੁਸਾਰ ਮਹਿਲਾ ਚਾਲਕ ਸਮੇਂ ਸਿਰ ਬ੍ਰੇਕ ਨਹੀਂ ਲਗਾ ਸਕੀ, ਜਿਸ ਕਾਰਨ ਵਾਹਨ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸ਼ੋਅਰੂਮ ਦਾ ਸ਼ੀਸ਼ਾ ਤੋੜਦੀ ਹੋਈ ਅੰਦਰ ਦਾਖ਼ਲ ਹੋ ਗਈ। ਹਾਦਸੇ ਕਾਰਨ ਕਾਰ ਨੁਕਸਾਨੀ ਗਈ ਜਦਕਿ ਸ਼ੋਅ ਰੂਮ ਦੇ ਸ਼ੀਸ਼ੇ ਟੁੱਟਣ ਕਰਕੇ ਨੁਕਸਾਨ ਹੋਇਆ ਹੈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਸ਼ੋਅਰੂਮ ਦੇ ਸ਼ੀਸ਼ੇ ਅਤੇ ਅੰਦਰਲਾ ਹੋਰ ਸਾਮਾਨ ਨੁਕਸਾਨਿਆ ਗਿਆ। ਘਟਨਾ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਵਿਚ ਕੁਝ ਸਮੇਂ ਲਈ ਹੜਕੰਪ ਮਚ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਸਥਾਨਕ ਲੋਕ ਅਤੇ ਪੁਲਿਸ ਨੇ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ, ਜਦਕਿ ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ