ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਸਮੇਤ ਪੰਜ ਮੁਲਜ਼ਮ ਕੀਤੇ ਕਾਬੂ
ਚੰਡੀਗੜ੍ਹ, 27 ਮਈ- ਇਕ ਵੱਡੀ ਸਫ਼ਲਤਾ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਤੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਪਾਸੋਂ ਜ਼ਿੰਦਾ ਕਾਰਤੂਸਾਂ ਸਮੇਤ 8 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਰਚੁਅਲ ਨੰਬਰਾਂ ਰਾਹੀਂ ਇਕ ਵਿਦੇਸ਼ੀ ਤਸਕਰ ਦੇ ਸੰਪਰਕ ਵਿਚ ਸਨ। ਇਹ ਮਾਡਿਊਲ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ ਤਾਂ ਜੋ ਪੰਜਾਬ ਵਿਚ ਅਪਰਾਧਿਕ ਤੱਤਾਂ ਨੂੰ ਅੱਗੇ ਵੰਡਿਆ ਜਾ ਸਕੇ।
ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਅੱਗੇ ਅਤੇ ਪਿਛਲੇ ਸੰਬੰਧ ਸਥਾਪਤ ਕਰਨ ਅਤੇ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਵਲੋਂ ਸਾਂਝੀ ਕੀਤੀ ਗਈ।
;
;
;
;
;
;
;
;