JALANDHAR WEATHER

ਵਿੱਤ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ ਵਿਚ ਜ਼ਿਲਾ ਪ੍ਰੀਸ਼ਦ ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ ਦੀ ਹੋਈ ਤਾਜਪੋਸ਼ੀ

ਸੰਗਰੂਰ 26 ਮਈ (ਧੀਰਜ ਪਸ਼ੌਰੀਆ)- ਰਛਪਾਲ ਸਿੰਘ ਭੁੱਲਰਹੇੜੀ ਜਿਨਾਂ ਦੀ 15 ਮਈ ਨੂੰ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਸਰਬਸੰਮਤੀ ਨਾਲ ਚੋਣ ਹੋਈ ਸੀ ਦੀ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕਾ ਨਰਿੰਦਰ ਕੌਰ ਭਰਾਜ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸੁਖਵੀਰ ਸਿੰਘ ਸੁੱਖੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਮੁੱਖ ਕਾਰਜਕਾਰੀ ਅਫ਼ਸਰ ਜਿ਼ਲਾ ਪ੍ਰੀਸ਼ਦ ਸੁਖਚੈਨ ਸਿੰਘ ਪਾਪੜਾ ਅਤੇ ਡਿਪਟੀ ਸੀ.ਓ. ਵਿਨੀਤ ਸ਼ਰਮਾ ਦੀ ਮੌਜੂਦਗੀ ਵਿਚ ਤਾਜਪੋਸ਼ੀ ਕੀਤੀ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਛਪਾਲ ਸਿੰਘ ਭੁੱਲਰਹੇੜੀ ਵਲੋਂ ਅਹੁਦਾ ਸੰਭਾਲੇ ਜਾਣ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ: ਭੁੱਲਰਹੇੜੀ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜਿੰਮੇਵਾਰੀ ਨਿਭਾਉਂਦੇ ਹੋਏ ਸੰਗਰੂਰ ਦੇ ਵਿਕਾਸ ਨੂੰ ਮਜ਼ਬੂਤੀ ਵੱਲ ਲੈ ਕੇ ਜਾਣਗੇ। ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਓ.ਐਸ.ਡੀ. ਸੁਖਬੀਰ ਸਿੰਘ ਨੇ ਕਿਹਾ ਕਿ ਵਾਹਿਗੁਰੂ ਇਸ ਆਗੂ ਨੂੰ ਲੋਕਾਂ ਦੀ ਸੇਵਾ ਕਰਨ ਦਾ ਬਲ ਬਖਸ਼ਣ।

ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ ਨੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਓ.ਐਸ.ਡੀ ਸੁਖਵੀਰ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇੱਥੇ ਇਹ ਦੱਸਣਾ ਜਰੂਰੀ ਹੈ ਕਿ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਨਿਧੱੜਕ ਆਗੂ ਵਜੋਂ ਕੰਮ ਕਰ ਰਹੇ ਸਨ ਨੇ 17 ਦਸੰਬਰ 2025 ਨੂੰ ਐਲਾਨੇ ਗਏ ਨਤੀਜੇ ਵਿਚ ਮੀਮਸਾ ਜੋਨ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ