JALANDHAR WEATHER

ਬੀਤੇ ਦਿਨੀਂ ਗੋਲੀਆਂ ਨਾਲ ਮਾਰੇ ਗਏ ਏ.ਐਸ.ਆਈ. ਜੋਗਾ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਹੋਇਆ

ਫਤਿਹਗੜ੍ਹ ਚੂੜੀਆਂ, 27 ਮਈ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨੀਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਦੇ ਏ.ਐਸ.ਆਈ. ਜੋਗਾ ਸਿੰਘ ਦੀ ਅੰਮ੍ਰਿਤਸਰ ਵਿਖੇ ਡਿਊਟੀ ਨੂੰ ਜਾਂਦੇ ਸਮੇਂ ਪਿੰਡ ਹਮਜੇ ਕੋਲ ਅਣਪਛਾਤੇ ਲੋਕਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਬੀਤੇ ਕੱਲ ਪੋਸਟਮਾਰਟਮ ਹੋਣ ਉਪਰੰਤ ਘਰ ਪਹੁੰਚ ਗਈ ਸੀ।

ਉਨ੍ਹਾਂ ਦੇ ਪੁੱਤਰ ਅਤੇ ਧੀ ਵਿਦੇਸ਼ ਵਿਚੋਂ ਵਾਪਸ ਆਉਣ ਤੇ ਅੱਜ ਉਨਾਂ ਦਾ ਅੰਤਿਮ ਸੰਸਕਾਰ ਪਿੰਡ ਘਣੀਏ ਕੇ ਬਾਂਗਰ ਵਿਖੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ ਹੈ। ਇਸ ਮੌਕੇ ਪੁਲਿਸ ਦੇ ਉੱਚ ਅਧਿਕਾਰੀ ਅਤੇ ਹੋਰ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਹਾਜ਼ਰੀ ਭਰੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ