ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਪੰਡਾਲ ਵਿਚ ਲੱਗੀ ਅੱਗ
ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਅੱਜ ਸ਼ਰਧਾਲੂਆਂ ਲਈ ਛਾਂ ਵਾਸਤੇ ਲਗਾਈਆਂ ਚਾਨਣੀਆਂ ਨੂੰ ਅਚਾਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ। ਮੁੱਢਲੇ ਤੌਰ ਤੇ ਪ੍ਰਾਪਤ ਵੇਰਵਿਆਂ ਅਨੁਸਾਰ ਜਿਆਦਾ ਗਰਮੀ ਕਾਰਨ ਗੁਰਦੁਆਰਾ ਸਾਹਿਬ ਦੇ ਚਾਟੀਵਿੰਡ ਚੌਂਕ ਵਾਲੀ ਸਾਈਡ ਸ਼ਮਿਆਨੇ ਨੂੰ ਅੱਗ ਲੱਗ ਗਈ। ਜਿਸ ਤੇ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਵਲੋਂ ਤੁਰੰਤ ਅੱਗ ਤੇ ਕਾਬੂ ਪਾਇਆ ਗਿਆ।
ਜ਼ਿਕਰਯੋਗ ਹੈ ਕਿ ਬੀਤੇ ਐਤਵਾਰ ਨੂੰ ਵੀ ਚੁਪਹਿਰਾ ਸਮਾਗਮ ਦੌਰਾਨ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸ਼ਟਰਿੰਗ ਦੀਆਂ ਪਲੇਟਾਂ ਡਿੱਗਣ ਕਾਰਨ ਦੋ ਸ਼ਰਧਾਲੂ ਬੀਬੀਆਂ ਦੀ ਮੌਤ ਹੋ ਗਈ ਸੀ ਅਤੇ ਨੌ ਦੇ ਕਰੀਬ ਸ਼ਰਧਾਲੂ ਜਖ਼ਮੀ ਹੋ ਗਏ ਸਨ।
;
;
;
;
;
;
;
;
;