ਗਿੱਦੜਬਾਹਾ ’ਚ ਹੈਂਡਲੂਮ ਦੀ ਦੋ ਮੰਜ਼ਿਲਾ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਗਿੱਦੜਬਾਹਾ, 27 ਮਈ- ਗਿੱਦੜਬਾਹਾ ਸ਼ਹਿਰ ਦੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਇਕ ਹੈਂਡਲੂਮ ਦੀ ਦੋ ਮੰਜ਼ਿਲਾ ਦੁਕਾਨ ਵਿਚ ਭਿਆਨਕ ਅੱਗ ਲੱਗਣ ਕਾਰਨ ਕਰੀਬ 10 ਤੋਂ 15 ਲੱਖ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਪਰਤੱਖ ਦਰਸ਼ੀਆਂ ਅਨੁਸਾਰ ਅੱਗ ਲੱਗਣ ਦਾ ਮੁੱਖ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਲੋਕਾਂ ਵਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਗਿੱਦੜਬਾਹਾ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਅੱਗ ਦੀ ਭਿਆਨਕਤਾ ਨੂੰ ਦੇਖਦੇ ਹੋਏ ਇੱਕ ਹੋਰ ਫਾਇਰ ਬ੍ਰਿਗੇਡ ਗੱਡੀ ਬਠਿੰਡਾ ਤੋਂ ਮੰਗਵਾਉਣੀ ਪਈ।
ਫਾਇਰ ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ, ਪਰ ਇਸ ਦੌਰਾਨ ਦੁਕਾਨ ਵਿਚ ਪਿਆ ਕਾਫ਼ੀ ਸਮਾਨ ਸੜ ਕੇ ਸੁਆਹ ਹੋ ਗਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵੀ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;
;