JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਨਿਰਮਲ ਕੁਟੀਆ ਸੀਚੇਵਾਲ ਵਿਖੇ ਪੁੱਜਣਗੇ

ਲੋਹੀਆਂ ਖਾਸ, 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਨਿਰਮਲ ਕੁਟੀਆ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ 28 ਮਈ ਦਿਨ ਮੰਗਲਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ ’ਤੇ ਪੁੱਜਣਗੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਕ ਓਅੰਕਾਰ ਚੈਰੀਟੇਬਲ ਟਰਸਟ ਨਿਰਮਲ ਕੁਟੀਆ ਸੀਚੇਵਾਲ ਦੇ ਵਿੱਤ ਸਕੱਤਰ ਬਾਬਾ ਸੁਰਜੀਤ ਸਿੰਘ ਸ਼ੰਟੀ ਸੀਚੇਵਾਲ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਰਹਿਨੁਮਾਈ ਹੇਠ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ