ਸਰਹੱਦੀ ਪਿੰਡ ਅਵਾਣ ਲੱਖਾ ਸਿੰਘ ਦੇ ਪਰਿਵਾਰ ਨਾਲ ਹੋਈ ਧੱਕੇਸ਼ਾਹੀ ਦੀ ਸ਼ਿਕਾਇਤ ਦਾ ਲਿਆ ਐਕਸ਼ਨ
ਚੋਗਾਵਾਂ/ਅੰਮ੍ਰਿਤਸਰ, 27 ਮਈ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਅਵਾਣ ਲੱਖਾ ਸਿੰਘ ਵਿਖੇ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਮਸੀਹੀ ਪਰਿਵਾਰ ਨਾਲ ਧੱਕੇਸ਼ਾਹੀ ਕਰਨ ਦੀ ਦਿੱਤੀ ਸ਼ਿਕਾਇਤ ਤੇ ਅੱਜ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਗੌਰਵ ਮਸੀਹ ਦੀ ਅਗਵਾਈ ਹੇਠ 2 ਮੈਂਬਰੀ ਕਮੇਟੀ ਸਿੱਟ ਭੇਜੀ ਗਈ। ਜਿਸ ਵਿਚ ਵਲੈਤ ਮਸੀਹ ਬੰਟੀ ਮੁੱਖ ਸਲਾਹਕਾਰ ਤੇ ਜੋਨ ਮਸੀਹ ਮੈਂਬਰ ਆਪਣੀ ਟੀਮ ਨਾਲ ਸਰਹੱਦੀ ਪਿੰਡ ਅਵਾਣ ਲੱਖਾ ਸਿੰਘ ਸ਼ਿਕਾਇਤ ਕਰਤਾ ਪਰਿਵਾਰ ਦੇ ਘਰ ਪਹੁੰਚੇ। ਉਨ੍ਹਾਂ ਜੋਰਜ ਮਸੀਹ ਦੇ ਪਰਿਵਾਰ ਨਾਲ ਹੋਈ ਘਟਨਾ ਦਾ ਜਾਇਜ਼ਾ ਲਿਆ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਪੀੜਿਤ ਪਰਿਵਾਰ ਨੇ ਕਿਹਾ ਕਿ ਬੀਤੀ ਦਿਨੀ ਸਰਕਾਰੀ ਸਕੂਲ ਟਪਿਆਲਾ ਦੀ ਬੱਸ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਜੋਰਜ ਮਸੀਹ ਦੇ ਪਰਿਵਾਰ ਨੂੰ ਸੱਟਾਂ ਲਗਾ ਦਿੱਤੀਆਂ। ਇਸ ਸਬੰਧੀ ਪੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਸ਼ਿਕਾਇਤ ਦਿੱਤੀ ਪਰ ਥਾਣਾ ਲੋਪੋਕੇ ਦੀ ਪੁਲਿਸ ਨੇ ਜੋਰਜ ਮਸੀਹ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਕੁੱਟਮਾਰ ਕੀਤੀ ਤੇ ਕੱਪੜੇ ਪਾੜ ਦਿੱਤੇ। ਜਿਸ ਦਾ ਮਸੀਹੀ ਭਾਈਚਾਰੇ ਵਿਚ ਰੋਸ ਹੈ। ਇਸ ਮੌਕੇ ਵਲੈਤ ਮਸੀਹ ਬੰਟੀ ਨੇ ਕਿਹਾ ਕਿ ਇਸ ਘਟਨਾ ਸਬੰਧੀ ਪਰਿਵਾਰ ਦੇ ਬਿਆਨ ਕਲਮ ਬੰਦ ਕਰ ਲਏ ਗਏ। ਇਸ ਦੀ ਸਾਰੀ ਰਿਪੋਰਟ ਬਣਾ ਕੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਭੇਜ ਦਿੱਤੀ ਜਾਵੇਗੀ।
ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜੋਰਜ ਮਸੀਹ, ਸਰਪੰਚ ਚਰਨਜੀਤ ਕੌਰ, ਮੈਂਬਰ ਅਲਿਆਸ ਮਸੀਹ, ਮੈਂਬਰ ਨਿੰਮੋ, ਮੈਂਬਰ ਗੁਰੂਤੇਗ ਸਿੰਘ, ਮੈਂਬਰ ਗੁਰਮੀਤ ਸਿੰਘ ਅਤੇ ਪਿੰਡ ਦੇ ਲੋਕ ਹਾਜ਼ਰ ਸਨ। ਇਸ ਸਬੰਧੀ ਡੀ.ਐਸ.ਪੀ. ਕਪਿਲ ਕੌਸ਼ਲ ਨਾਲ ਸੰਪਰਕ ਕਰਨ ਤੇ ਪੁਲਿਸ ਤੇ ਲੱਗੇ ਦੋਸ਼ ਨਕਾਰੇ ਤੇ ਕਿਹਾ ਕਿ ਇਸ ਸਬੰਧੀ ਕਮਿਸ਼ਨ ਵਲੋਂ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;