JALANDHAR WEATHER

ਬਲਟਾਣਾ ਦੇ ਰਾਮਲੀਲਾ ਗਰਾਊਂਡ 'ਚ ਦੋ ਧਿਰਾਂ ਵਿਚਾਲੇ ਲਾਠੀਆਂ-ਡੰਡਿਆਂ ਨਾਲ ਖੂਨੀ ਝੜਪ

ਹਿੰਸਕ ਟਕਰਾਅ ਦੌਰਾਨ ਦੋ ਵਿਅਕਤੀ ਗੰਭੀਰ ਜ਼ਖਮੀ, ਪੁਲਿਸ ਜਾਂਚ 'ਚ ਜੁਟੀ
ਜ਼ੀਰਕਪੁਰ, 27 ਮਈ (ਅਲੀ):-ਬਲਟਾਣਾ ਸਥਿਤ ਰਾਮਲੀਲਾ ਗਰਾਊਂਡ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਹਿੰਸਕ ਝੜਪ ਵਿੱਚ ਤਬਦੀਲ ਹੋ ਗਿਆ। ਦੋਵਾਂ ਪੱਖਾਂ ਵਿਚਕਾਰ ਜੰਮ ਕੇ ਲਾਠੀਆਂ ਅਤੇ ਡੰਡੇ ਚਲੇ, ਜਿਸ ਕਾਰਨ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਜੋ ਕੁਝ ਹੀ ਸਮੇਂ ਵਿੱਚ ਵੱਡੇ ਝਗੜੇ ਵਿੱਚ ਬਦਲ ਗਈ। ਦੇਖਦੇ ਹੀ ਦੇਖਦੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਲਾਠੀਆਂ-ਡੰਡਿਆਂ ਨਾਲ ਇੱਕ ਦੂਜੇ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਮੌਕੇ 'ਤੇ ਅਫਰਾਤਫਰੀ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਨੇ ਆਪਣੀ ਸੁਰੱਖਿਆ ਲਈ ਇੱਧਰ-ਉੱਧਰ ਭੱਜਣਾ ਸ਼ੁਰੂ ਕਰ ਦਿੱਤਾ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਹਾਲਾਤਾਂ ਨੂੰ ਕਾਬੂ ਕੀਤਾ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ