JALANDHAR WEATHER

ਮੁੱਖ ਮੰਤਰੀ ਮਾਨ ਨੇ ਦਿੱਤੀਆਂ ਈਦ ਦੀਆਂ ਵਧਾਈਆਂ

ਚੰਡੀਗੜ੍ਹ, 28 ਮਈ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਇਕ ਪੋਸਟ ਸਾਂਝੀ ਕਰ ਈਦ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਅਜ਼ਹਾ ਦੀਆਂ ਤਹਿ ਦਿਲੋਂ ਮੁਬਾਰਕਾਂ.. ਇਹ ਪਵਿੱਤਰ ਤਿਉਹਾਰ ਸਾਨੂੰ ਕੁਰਬਾਨੀ, ਰਹਿਮਦਿਲੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਬਹੁਤ ਵੱਡਾ ਪੈਗ਼ਾਮ ਦਿੰਦਾ ਹੈ। ਇਸ ਮੁਬਾਰਕ ਮੌਕੇ 'ਤੇ ਮੇਰੇ ਵਲੋਂ ਸਾਰੇ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਵਧਾਈਆਂ। ਪ੍ਰਮਾਤਮਾ ਕਰੇ, ਪੰਜਾਬ ਦੀ ਆਪਸੀ ਸਾਂਝ ਅਤੇ ਪਿਆਰ ਹਮੇਸ਼ਾ ਇਸੇ ਤਰ੍ਹਾਂ ਮਜ਼ਬੂਤ ਰਹੇ। ਸਭ ਨੂੰ ਈਦ ਮੁਬਾਰਕ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ