JALANDHAR WEATHER

ਸੁਪਰੀਮ ਕੋਰਟ ’ਚ ਹੋਵੇਗੀ ਨਵੇਂ ਜੱਜਾਂ ਦੀ ਨਿਯੁਕਤੀ, ਕਾਲਜੀਅਮ ਨੇ ਕੇਂਦਰ ਸਰਕਾਰ ਨੂੰ ਭੇਜੇ ਨਾਂਅ

ਨਵੀਂ ਦਿੱਲੀ, 28 ਮਈ -ਸੁਪਰੀਮ ਕੋਰਟ ਕਾਲਜੀਅਮ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਕੇਂਦਰ ਸਰਕਾਰ ਨੂੰ ਪੰਜ ਨਾਵਾਂ ਦੀ ਸਿਫ਼ਾਰਸ਼ ਕੀਤੀ ਹੈ। ਇਨ੍ਹਾਂ ਵਿਚ ਚਾਰ ਹਾਈ ਕੋਰਟਾਂ ਦੇ ਮੁੱਖ ਜੱਜ ਅਤੇ ਇਕ ਸੀਨੀਅਰ ਮਹਿਲਾ ਵਕੀਲ ਸ਼ਾਮਿਲ ਹਨ।

ਕਾਲਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ, ਬੰਬੇ ਹਾਈ ਕੋਰਟ ਦੇ ਚੀਫ਼ ਜਸਟਿਸ ਚੰਦਰਸ਼ੇਖਰ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਸੰਜੀਵ ਸਚਦੇਵਾ, ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਚੀਫ਼ ਜਸਟਿਸ ਅਰੁਣ ਪੱਲੀ ਅਤੇ ਸੀਨੀਅਰ ਵਕੀਲ ਵੀ. ਮੋਹਨਾ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਹੈ।

ਇਹ ਸਿਫ਼ਾਰਸ਼ਾਂ 22 ਅਤੇ 27 ਮਈ ਨੂੰ ਹੋਈਆਂ ਕਾਲਜੀਅਮ ਮੀਟਿੰਗਾਂ ਦੌਰਾਨ ਕੀਤੀਆਂ ਗਈਆਂ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ