ਰਵਨੀਤ ਸਿੰਘ ਬਿੱਟੂ ਵਲੋਂ ਪੁਲਿਸ ਨਾਲ ਕੀਤੀ ਕੁਤਾਹੀ ਲਈ ਸਮੁੱਚੀ ਪੰਜਾਬ ਪੁਲਿਸ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ- ਬਲਤੇਜ ਪੰਨੂ
ਚੰਡੀਗੜ੍ਹ, 28 ਮਈ (ਅਜਾਇਬ ਔਜਲਾ)- ਚੰਡੀਗੜ੍ਹ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿਚ ਇਕ ਪੱਤਰਕਾਰ ਸੰਮੇਲਨ ਦੌਰਾਨ ਆਪ ਦੇ ਪ੍ਰਮੁੱਖ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਧੂਰੀ ਵਿਖੇ ਪੁਲਿਸ ਅਧਿਕਾਰੀਆਂ ਨੂੰ ਬੋਲੀ ਮੰਦੀ ਭਾਸ਼ਾ ਪ੍ਰਤੀ ਸਮੁੱਚੀ ਪੰਜਾਬ ਪੁਲਿਸ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉੱਚ ਅਹੁਦੇ ਤੇ ਬੈਠੇ ਵਿਅਕਤੀ ਦੀ ਜੁੰਮੇਵਾਰੀ ਆਪਣੇ ਅਹੁਦੇ ਲਈ ਹੋਰ ਵੀ ਵੱਡੀ ਹੋ ਜਾਂਦੀ ਹੈ ਅਤੇ ਕੋਈ ਵੀ ਅਜਿਹੇ ਸ਼ਬਦਾਂ ਦੀ ਵਰਤੋਂ ਨਹੀਂ ਕਰਦਾ ਜਿਹੀ ਰਵਨੀਤ ਸਿੰਘ ਬਿੱਟੂ ਵਲੋਂ ਵਰਤੀ ਗਈ।
ਖ਼ਾਸ ਕਰਕੇ ਕਿਸੇ ਵੀ ਉੱਚ ਅਹੁਦੇ ਤੇ ਬੈਠੇ ਵਿਅਕਤੀ ਨੂੰ ਉਸ ਅਹੁਦੇ ਦੀ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ। ਬਲਤੇਜ ਪੰਨੂ ਨੇ ਜੋਸ਼ ਵਿਚ ਆ ਕੇ ਜੋ ਸ਼ਬਦ ਵਰਤੇ ਉਸ ਨੂੰ ਕੋਈ ਵੀ ਵਿਅਕਤੀ ਚੰਗਾ ਨਹੀਂ ਸਮਝਦਾ ਤੇ ਪੰਜਾਬ ਦੇ ਲੋਕਾਂ ਵਿਚ ਇਸ ਗੱਲ ਦਾ ਕਾਫ਼ੀ ਰੋਸ ਵੀ ਪਾਇਆ ਜਾ ਰਿਹਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਸ਼ਾਇਦ ਉਨਾਂ ਨੂੰ ਜਾਣਕਾਰੀ ਮਿਲ ਗਈ ਹੋਵੇਗੀ ਕਿ ਉਹਨਾਂ ਨੂੰ ਬੀ.ਜੇ.ਪੀ ਪੰਜਾਬ ਦੀ ਪ੍ਰਧਾਨਗੀ ਨਹੀਂ ਮਿਲ ਰਹੀ ਜਿਸ ਕਰਕੇ ਉਹ ਹਤਾਸ਼ ਵਿਚ ਜਿਆਦਾ ਨਜ਼ਰੀ ਆਏ।
ਬਲਤੇਜ ਪੰਨੂ ਨੇ ਇਹ ਵੀ ਕਿਹਾ ਕਿ ਜਦੋਂ ਉਹਨਾਂ ਨੇ ਸਾਰੇ ਕਾਇਦੇ ਕਾਨੂੰਨ ਛਿੱਕੇ ਟੰਗ ਕੇ 2017 ਵਿਚ ਆਪਣੇ ਪਰਿਵਾਰ ਦੇ ਜੀਅ ਨੂੰ ਡੀ.ਐਸ.ਪੀ ਲਗਾਇਆ ਕੀ ਉਦੋਂ ਉਨਾਂ ਨੂੰ ਪੰਜਾਬ ਪੁਲਿਸ ਦੀ ਵਰਦੀ ਚੰਗੀ ਲੱਗਦੀ ਸੀ ਜੋ ਹੁਣ ਉਹ ਪੁਲਿਸ ਵਾਲਿਆਂ ਨੂੰ ਬੁਰਾ ਭਲਾ ਕਹਿ ਰਹੇ ਨੇ। ਉਹਨਾਂ ਕਿਹਾ ਕਿ ਪੁਲਿਸ ਦੇ ਸਬ ਇੰਸਪੈਕਟਰ ਬਾਰੇ ਵਰਤੀ ਗਈ ਭਾਸ਼ਾ ਕਿਸੀ ਵੀ ਤਰ੍ਹਾਂ ਮੰਨਣ ਯੋਗ ਨਹੀਂ ਹੈ।
;
;
;
;
;
;
;
;