ਅਵਤਾਰ ਸਿੰਘ ਸਾਹਦੜਾ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਿਲ
ਬਲਾਚੌਰ, 28 ਮਈ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਜ਼ਬਰਦਸਤ ਬੱਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਹਨੀ ਟੌਂਸਾਂ ਦੀ ਪ੍ਰੇਰਨਾ ਸਦਕਾ ਪੁਨਰ ਸੁਰਜੀਤ ਅਕਾਲੀ ਦਲ ਦੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਸਾਹਦੜਾ ਤੇ ਹੋਰ ਘਰ ਵਾਪਸੀ ਕਰਦਿਆ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ। ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਵਤਾਰ ਸਿੰਘ ਸਾਹਦੜਾ ਤੇ ਹੋਰਨਾਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ ਅਤੇ ਹਲਕਾ ਇੰਚਾਰਜ ਹਨੀ ਟੌਂਸਾ ਦੀ ਸ਼ਲਾਘਾ ਕੀਤੀ।
ਜਿਹੜੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ, ਪ੍ਰਚਾਰ ਅਤੇ ਪ੍ਰਸਾਰ ਲਈ ਹਰ ਪਿੰਡ ਵਿੱਚ ਜਾ ਕੇ ਸੁਹਿਰਦਤਾ ਨਾਲ ਟੀਮ ਵਰਕ ਕਰ ਰਹੇ ਹਨ। ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਰੱਕੜਾਂ ਢਾਹਾਂ ਸਾਬਕਾ ਸਰਪੰਚ, ਜਥੇਦਾਰ ਚਰਨਜੀਤ ਸਿੰਘ ਸਾਬਕਾ ਸਰਪੰਚ ਭਰਥਲਾ, ਜਥੇਦਾਰ ਸੁੱਚਾ ਸਿੰਘ ਸਾਬਕਾ ਸਰਪੰਚ ਬੂਲੇਵਾਲ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ। ਇਸ ਮੌਕੇ ਜਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਸਾਬਕਾ ਚੇਅਰਮੈਨ ਤਰਲੋਚਨ ਸਿੰਘ ਰੱਕੜ, ਬਿਮਲ ਕੁਮਾਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਣਾ ਰਣਦੀਪ ਸਿੰਘ ਕੌਸ਼ਲ, ਸੁਰਜੀਤ ਕੋਹਲੀ ਤੇ ਹੋਰ ਹਾਜਿਰ ਸਨ।
;
;
;
;
;
;
;
;