JALANDHAR WEATHER

ਜ਼ੀਰਕਪੁਰ 'ਚ ਟ੍ਰੈਫ਼ਿਕ ਪੁਲਿਸ ਮੁਲਾਜ਼ਮ ਦੀ ਰਿਸ਼ਵਤ ਲੈਂਦਿਆਂ ਵੀਡੀਓ ਵਾਇਰਲ, ਕੀਤਾ ਲਾਈਨ ਹਾਜ਼ਰ

ਜ਼ੀਰਕਪੁਰ 28 ਮਈ (ਅਲੀ)- ਜ਼ੀਰਕਪੁਰ ਦੇ ਪਟਿਆਲਾ ਚੌਂਕ ‘ਤੇ ਤੈਨਾਤ ਟ੍ਰੈਫ਼ਿਕ ਪੁਲਿਸ ਦੇ ਇਕ ਮੁਲਾਜ਼ਮ ਦੀ ਕਥਿਤ ਰਿਸ਼ਵਤਖੋਰੀ ਨਾਲ ਸੰਬੰਧਿਤ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਨੇ ਇਕ ਵਾਹਨ ਚਾਲਕ ਤੋਂ ਚਲਾਨ ਨਾ ਕੱਟਣ ਦੇ ਬਦਲੇ 500 ਰੁਪਏ ਲਏ। ਇਸ ਘਟਨਾ ਤੋਂ ਬਾਅਦ ਪੁਲਿਸ ਵਿਭਾਗ ਵਿਚ ਹੜਕੰਪ ਮਚ ਗਿਆ ਹੈ।

ਜਾਣਕਾਰੀ ਅਨੁਸਾਰ, ਵਾਇਰਲ ਹੋ ਰਹੀ ਵੀਡੀਓ ਦੇ ਆਧਾਰ ‘ਤੇ ਉੱਚ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਸੰਬੰਧਤ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਨਾਲ ਹੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੀਡੀਓ ਦੀ ਪੂਰੀ ਸੱਚਾਈ ਅਤੇ ਸਮੇਂ ਦੀ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਵਾਇਰਲ ਕੀਤੀ ਗਈ ਵੀਡੀਓ ਪੁਰਾਣੀ ਹੋ ਸਕਦੀ ਹੈ, ਜਿਸਨੂੰ ਹੁਣ ਦੁਬਾਰਾ ਸੋਸ਼ਲ ਮੀਡੀਆ ‘ਤੇ ਫੈਲਾਇਆ ਗਿਆ ਹੈ। ਹਾਲਾਂਕਿ ਪੁਲਿਸ ਨੇ ਕਿਹਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਸਲੀ ਹਕੀਕਤ ਸਾਹਮਣੇ ਆਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਡੀ.ਐਸ.ਪੀ. ਟ੍ਰੈਫਿਕ ਨੇ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਵਾਇਰਲ ਵੀਡੀਓ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ