ਚੋਣ ਹਾਰਨ ਪਿੱਛੋਂ ਆਪ ਲੀਗਲ ਸੈੱਲ ਦੇ ਸੂਬਾ ਜੁਆਇੰਟ ਸਕੱਤਰ ਸਿੱਧੂ ਨੇ ਮੁੱਢਲੀ ਮੈਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਫ਼ਿਰੋਜ਼ਪੁਰ,29 ਮਈ (ਕੁਲਬੀਰ ਸਿੰਘ ਸੋਢੀ) - ਨਗਰ ਕੌਂਸਲ ਫ਼ਿਰੋਜ਼ਪੁਰ ਦੀਆਂ ਚੋਣਾਂ ਵਿਚ ਵਾਰਡ ਨੰਬਰ 18 ਤੋਂ ਆਪ ਉਮੀਦਵਾਰ ਹਰਜਿੰਦਰ ਸਿੰਘ ਸਿੱਧੂ ਵੱਡੇ ਫ਼ਰਕ ਨਾਲ ਚੋਣ ਹਾਰ ਗਏ ਹਨ। ਸੋਸ਼ਲ ਮੀਡਿਆ 'ਤੇ ਪੋਸਟ ਪਾ ਕੇ ਹਾਰ ਦੀ ਜਿੰਮੇਵਾਰੀ ਲੈਂਦਿਆਂ ਹਰਜਿੰਦਰ ਸਿੰਘ ਸਿੱਧੂ ਨੇ ਲੀਗਲ ਸੈੱਲ ਦੇ ਸੂਬਾ ਜੁਆਇੰਟ ਸਕੱਤਰ ਅਹੁਦੇਦਾਰੀ ਅਤੇ ਮੁੱਢਲੀ ਮੈਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।
;
;
;
;
;
;
;
;