JALANDHAR WEATHER

ਨਗਰ ਨਿਗਮ ਬਠਿੰਡਾ ‘ਤੇ ‘ਆਪ’ ਦਾ ਪੂਰਨ ਕਬਜ਼ਾ, 50 ‘ਚੋਂ 35 ਵਾਰਡਾਂ ‘ਚ ਜਿੱਤ

ਬਠਿੰਡਾ, 29 ਮਈ (ਅੰਮ੍ਰਿਤਪਾਲ ਸਿੰਘ ਵਲ੍ਹਾਣ/ਸੱਤਪਾਲ ਸਿੰਘ ਸਿਵੀਆਂ/ਵੀਰਪਾਲ ਸਿੰਘ/ਪ੍ਰੀਤਪਾਲ ਸਿੰਘ ਰੋਮਾਣਾ) — ਨਗਰ ਨਿਗਮ ਬਠਿੰਡਾ ਦੀਆਂ 26 ਮਈ ਨੂੰ ਹੋਈਆਂ ਚੋਣਾਂ ਦੇ ਨਤੀਜਿਆਂ ਵਿਚ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਨੇ ਇਤਿਹਾਸਕ ਜਿੱਤ ਦਰਜ ਕਰਦਿਆਂ ਨਗਰ ਨਿਗਮ ‘ਤੇ ਪੂਰਨ ਬਹੁਮਤ ਨਾਲ ਕਬਜ਼ਾ ਕਰ ਲਿਆ ਹੈ। ‘ਆਪ’ ਨੇ ਸ਼ਹਿਰ ਦੇ ਕੁੱਲ 50 ਵਾਰਡਾਂ ਵਿਚੋਂ 35 ਵਾਰਡਾਂ ‘ਚ ਸ਼ਾਨਦਾਰ ਜਿੱਤ ਹਾਸਲ ਕਰਕੇ ਨਿਗਮ ਵਿਚ ਆਪਣਾ ਦਬਦਬਾ ਕਾਇਮ ਕੀਤਾ ਹੈ।
ਚੋਣ ਨਤੀਜਿਆਂ ਨੇ ਵਿਰੋਧੀ ਧਿਰਾਂ ਲਈ ਵੱਡਾ ਝਟਕਾ ਸਾਬਤ ਹੋਏ ਹਨ। ਕਾਂਗਰਸ ਪਾਰਟੀ ਸਿਰਫ਼ 5 ਸੀਟਾਂ ‘ਤੇ ਹੀ ਸਿਮਟ ਗਈ, ਜਦਕਿ 6 ਆਜ਼ਾਦ ਉਮੀਦਵਾਰਾਂ ਨੇ ਜਿੱਤ ਦਰਜ ਕਰਕੇ ਕਾਂਗਰਸ ਤੋਂ ਵੀ ਅੱਗੇ ਨਿਕਲਣ ਵਿੱਚ ਸਫਲਤਾ ਹਾਸਲ ਕੀਤੀ।
ਸ਼੍ਰੋਮਣੀ ਅਕਾਲੀ ਦਲ ਲਈ ਵੀ ਇਹ ਚੋਣਾਂ ਨਿਰਾਸ਼ਾਜਨਕ ਰਹੀਆਂ। ਪਾਰਟੀ ਨੂੰ ਕੇਵਲ 3 ਸੀਟਾਂ ਮਿਲੀਆਂ, ਜੋ ਪਹਿਲਾਂ ਨਾਲੋਂ ਵੀ ਘੱਟ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਵੀ ਕੋਈ ਵੱਡਾ ਪ੍ਰਭਾਵ ਨਹੀਂ ਛੱਡ ਸਕੀ ਅਤੇ ਉਸਦਾ ਖਾਤਾ ਸਿਰਫ਼ ਇਕ ਵਾਰਡ ਦੀ ਜਿੱਤ ਨਾਲ ਹੀ ਖੁਲਿਆ।
ਚੋਣ ਨਤੀਜਿਆਂ ਤੋਂ ਬਾਅਦ ‘ਆਪ’ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਹਿਰ ਦੇ ਕਈ ਇਲਾਕਿਆਂ ਵਿਚ ਜੇਤੂ ਉਮੀਦਵਾਰਾਂ ਅਤੇ ਸਮਰਥਕਾਂ ਵਲੋਂ ਲੱਡੂ ਵੰਡ ਕੇ ਅਤੇ ਢੋਲ ਦੀ ਧੁਨ ‘ਤੇ ਭੰਗੜੇ ਪਾ ਕੇ ਜਸ਼ਨ ਮਨਾਇਆ ਗਿਆ।
ਇਸ ਜਿੱਤ ਨੂੰ ਆਮ ਆਦਮੀ ਪਾਰਟੀ ਦੀ ਸ਼ਹਿਰੀ ਖੇਤਰਾਂ ਵਿਚ ਮਜ਼ਬੂਤ ਹੋ ਰਹੀ ਪਕੜ ਵਜੋਂ ਵੀ ਦੇਖਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ