JALANDHAR WEATHER

ਮੀਂਹ ਤੇ ਗੜ੍ਹੇਮਾਰੀ ਨੇ ਗਰਮੀ ਤੋਂ ਦਿਵਾਈ ਰਾਹਤ

ਚੋਗਾਵਾਂ/ਅੰਮ੍ਰਿਤਸਰ, 30 ਮਈ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਨੇ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਸੀ। ਅੱਜ ਤੜਕਸਾਰ ਕਸਬਾ ਚੋਗਾਵਾਂ ਅਤੇ ਆਸ ਪਾਸ ਦੇ ਪਿੰਡਾਂ ਵਿਚ ਮੀਂਹ ਤੇ ਗੜ੍ਹੇਮਾਰੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ ਮੀਂਹ ਨੇ ਮੌਸਮ ਸੁਹਾਵਣਾ ਕਰ ਦਿੱਤਾ ਜਿਸ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ। ਬੱਚੇ ਗੜ੍ਹੇ ਹੱਥਾਂ ਵਿਚ ਫੜ ਕੇ ਖੇਡਦੇ ਨਜ਼ਰ ਆਏ। ਮੀਂਹ ਤੇ ਗੜ੍ਹੇਮਾਰੀ ਕਾਰਨ ਤਾਪਮਾਨ ਵਿਚ ਭਾਰੀ ਗਿਰਾਵਟ ਆਈ ਹੈ। ਉਥੇ ਹੀ ਫਲਦਾਰ ਬੂਟਿਆਂ, ਆਚਾਰ ਵਾਲੀ ਮੱਕੀ ਅਤੇ ਝੋਨੇ ਦੀ ਪਨੀਰੀ ਦੇ ਨੁਕਸਾਨ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ