JALANDHAR WEATHER

ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਤੇਜ਼ ਹਵਾਵਾਂ ਅਤੇ ਮੀਂਹ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਵੱਡੀ ਰਾਹਤ

 ਸੁਲਤਾਨਪੁਰ ਲੋਧੀ (ਕਪੂਰਥਲਾ), 30 ਮਈ (ਥਿੰਦ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਵਰਨਣਯੋਗ ਹੈ ਕਿ ਬੀਤੇ ਦਿਨਾ ਤੋਂ ਪੈ ਰਹੀ ਸਖ਼ਤ ਗਰਮੀ ਕਾਰਨ ਲੋਕਾਂ ਵਲੋਂ ਮੀਂਹ ਦਾ ਬੇਸਬਰੀ ਨਾਲ਼ ਇੰਤਜ਼ਾਰ ਕੀਤਾ ਜਾ ਰਿਹਾ ਸੀ। ਤੇਜ਼ ਹਵਾਵਾਂ ਨਾਲ ਮੱਕੀ ਦੀ ਫ਼ਸਲ ਨੂੰ ਕੁੱਝ ਹੱਦ ਤੱਕ ਨੁਕਸਾਨ ਹੋਣ ਦਾ ਡਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ