JALANDHAR WEATHER

ਮਨੋਰੰਜਨ ਕਾਲੀਆ ਸਮੇਤ ਹੋਰ ਭਾਜਪਾ ਆਗੂਆਂ ਨੂੰ ਮਿਲੇ ਕੇਵਲ ਸਿੰਘ ਢਿੱਲੋਂ

 ਜਲੰਧਰ, 30 ਮਈ (ਸ਼ਿਵ) - ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਜਲੰਧਰ ਵਿਚ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਸਮੇਤ ਹੋਰ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸਾਰੇ ਭਾਜਪਾ ਆਗੂਆਂ ਨੂੰ ਚੋਣ ਤਿਆਰੀਆਂ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਉਨਾਂ ਨੇ ਭਾਜਪਾ ਆਗੂਆਂ ਨੂੰ ਹੁਣ ਤੋਂ ਹੀ ਚੋਣ ਤਿਆਰੀਆਂ ਵਿਚ ਜੁੱਟ ਜਾਣ ਦਾ ਸੱਦਾ ਦਿੱਤਾ। ਇਸ ਮੌਕੇ ਰਕੇਸ਼ ਰਠੌਰ, ਅਸ਼ੋਕ ਸਰੀਨ ਅਤੇ ਹੋਰ ਵੀ ਭਾਜਪਾ ਆਗੂ ਮੌਜੂਦ ਸਨ। ਕੇਵਲ ਸਿੰਘ ਢਿੱਲੋਂ ਸੂਬੇ ਦੇ ਹੋਰ ਵੀ ਭਾਜਪਾ ਆਗੂਆਂ ਨੂੰ ਮਿਲਣ ਲਈ ਜਾ ਰਹੇ ਹਨ। ਹਾਈ ਕਮਾਨ ਨੇ ਸੁਨੀਲ ਝਾਖੜ ਦੀ ਜਗ੍ਹਾ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ