ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ - ਕੇਵਲ ਸਿੰਘ ਢਿੱਲੋਂ
ਫਗਵਾੜਾ (ਕਪੂਰਥਲਾ), 30 ਮਈ (ਹਰਜੋਤ ਸਿੰਘ ਚਾਨਾ) - ਪੰਜਾਬ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਆਪਣੇ ਪੱਧਰ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ਤੱਕ ਸੂਬੇ ਦੀ ਸਿਆਸੀ ਸਥਿਤੀ ਵਿਚ ਵੱਡੀ ਤਬਦੀਲੀ ਆਵੇਗੀ ਅਤੇ ਲੋਕ ਭਾਜਪਾ ਨੂੰ ਪਸੰਦ ਕਰਨਗੇ।
ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਘਰ ਪਹੁੰਚੇ ਢਿੱਲੋਂ ਦਾ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਚਰਚਾ ਕਰਨਾ ਅਜੇ ਜਲਦਬਾਜ਼ੀ ਹੋਵੇਗੀ ਅਤੇ ਢੁਕਵੇਂ ਸਮੇਂ ’ਤੇ ਪਾਰਟੀ ਇਸ ਸੰਬੰਧੀ ਫੈਸਲਾ ਕਰੇਗੀ।ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਲੋਕ ਬੇਹੱਦ ਦੁਖੀ ਹਨ ਅਤੇ ਸਮਾਂ ਆਉਣ ’ਤੇ ਲੋਕ ਇਸ ਦਾ ਜਵਾਬ ਦੇਣਗੇ। ਨਗਰ ਨਿਗਮ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਜੋ ਕੁਝ ਵੀ ਪੰਜਾਬ ਵਿਚ ਵਾਪਰਿਆ ਹੈ, ਉਹ ਆਮ ਆਦਮੀ ਪਾਰਟੀ ਦੇ ਡਰ ਕਾਰਨ ਹੋਇਆ ਹੈ ਅਤੇ ਅਸਲ ਸਥਿਤੀ ਵਿਧਾਨ ਸਭਾ ਚੋਣਾਂ ਵਿਚ ਹੀ ਸਪੱਸ਼ਟ ਹੋਵੇਗੀ।
;
;
;
;
;
;
;
;
;