JALANDHAR WEATHER

ਜੰਡਿਆਲਾ ਗੁਰੂ ਚ ਬਾਰਿਸ਼ ਨੇ ਲੋਕਾਂ ਨੂੰ ਦਿਵਾਈ ਗਰਮੀ ਤੋਂ ਰਾਹਤ

 ਜੰਡਿਆਲਾ ਗੁਰੂ (ਅੰਮ੍ਰਿਤਸਰ), 30 ਮਈ (ਪ੍ਰਮਿੰਦਰ ਸਿੰਘ ਜੋਸਨ) - ਜੰਡਿਆਲਾ ਗੁਰੂ ਅਤੇ ਆਲੇ ਦੁਆਲੇ ਇਲਾਕੇ ਵਿੱਚ ਅੱਜ ਤੇਜ ਹਵਾਵਾਂ ਚੱਲਣ ਦੇ ਨਾਲ ਨਾਲ ਹੋਈ ਬਾਰਿਸ਼ ਨੇ ਵੀ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਦਿਵਾਈ ਹੈ । ਕੁਝ ਦਿਨਾਂ ਤੋਂ ਪੈ ਰਹੀ ਜ਼ਿਆਦਾ ਗਰਮੀ ਦੇ ਸਤਾਏ ਲੋਕ ਬਾਰਿਸ਼ ਦੀ ਉਡੀਕ ਕਰ ਰਹੇ ਸਨ ਅਤੇ ਅੱਜ ਬਾਰਿਸ਼ ਹੋਣ ਕਾਰਨ ਅੱਜ ਲੋਕਾਂ ਨੇ ਸੁਖ ਦਾ ਸਾਹ ਲਿਆ । ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਉਥੇ ਬਿਜਲੀ ਦੀ ਖਪਤ ਵੀ ਘੱਟ ਹੋਵੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ