ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਦੇ ਮੁਖੀ ਨਾਲ ਕੀਤੀ ਮੁਲਾਕਾਤ
ਬਿਆਸ, 30 ਮਈ- ਪੰਜਾਬ ਭਾਰਤੀ ਜਨਤਾ ਪਾਰਟੀ (BJP) ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਰਾਧਾ ਸੁਆਮੀ ਸਤਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲੇ। ਇਸ ਦੋਰਾਨ ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਇਕ ਸ਼ਿਸ਼ਟਾਚਾਰ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਪਵਿੱਤਰ ਅਤੇ ਨਿੱਘੀ ਮੁਲਾਕਾਤ ਦੌਰਾਨ ਮੈਂ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਲਈ ਅਰਦਾਸ ਕਰਦਿਆਂ ਬਾਬਾ ਜੀ ਪਾਸੋਂ ਮਾਰਗਦਰਸ਼ਨ ਅਤੇ ਅਸੀਸਾਂ ਪ੍ਰਾਪਤ ਕੀਤੀਆਂ।
;
;
;
;
;
;
;
;