ਪੈਟਰੋਲ ਡੀਜ਼ਲ ਕੀਮਤਾਂ ਵਿਚ ਵਾਧੇ ਕਰਕੇ ਡੈਨੀ ਬੰਡਾਲਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ
ਜੰਡਿਆਲਾ ਗੁਰੂ, 30 ਮਈ (ਪ੍ਰਮਿੰਦਰ ਸਿੰਘ ਜੋਸਨ)- ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਜੀ. ਟੀ. ਰੋਡ ਅੱਡਾ ਮਿਹਰਬਾਨਪੁਰਾ ਵਿਖੇ ਕਾਂਗਰਸੀ ਵਰਕਰਾਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਡੀਜ਼ਲ ਪੈਟਰੋਲ ਗੈਸ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨਾਲ ਆਮ ਜਨਤਾ ਤੇ ਮਾੜਾ ਪ੍ਰਭਾਵ ਅਤੇ ਬੋਝ ਪਿਆ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦਾ 16 ਲੱਖ ਕਰੋੜ ਦਾ ਕਰਜ਼ਾ ਮਾਫ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਗਰ ਕੇਂਦਰ ਸਰਕਾਰ ਡੀਜ਼ਲ ਪੈਟਰੋਲ ਦੀਆਂ ਵਧੀਆਂ ਕੀਮਤਾਂ ਵਾਪਸ ਨਹੀਂ ਲੈਂਦੀ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਹਰ ਥਾਂ ਵਿਤਕਰਾ ਕੀਤਾ ਤੇ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਤੇ ਡਾਕਾ ਮਾਰਿਆ ਅਤੇ ਪੰਜਾਬ ਨਾਲ ਭਾਜਪਾ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ। ਸੁਖਵਿੰਦਰ ਸਿੰਘ ਡੈਨੀ ਬੰਡਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਪੰਜਾਬ ਮਾਰੂ ਨੀਤੀਆਂ ਕਾਰਨ ਉਹ ਪੰਜਾਬ ਵਿੱਚ ਕਦੇ ਵੀ ਆਪਣੀ ਸਰਕਾਰ ਬਣਾਉਣ ਦਾ ਸੁਪਨਾ ਵੀ ਨਾ ਲਵੇ।
ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਵੀ ਪੈਟਰੋਲ ਡੀਜ਼ਲ ਕੀਮਤਾਂ ਤੇ ਆਪਣਾ ਵੈਟ ਘਟਾ ਦੇਵੇ ਤਾਂ ਜੋ ਲੋਕਾਂ ਨੂੰ ਥੋੜੀ ਬਹੁਤ ਰਾਹਤ ਮਿਲੇ।
;
;
;
;
;
;
;
;