ਮੋਟਰਸਾਈਕਲਾਂ ਦੀ ਜਬਰਦਸਤ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ-ਤਿੰਨ ਜ਼ਖਮੀ
ਕਪੂਰਥਲਾ, 30 ਮਈ (ਅਮਨਜੋਤ ਸਿੰਘ ਵਾਲੀਆ)- ਗੋਇੰਦਵਾਲ ਸਾਹਿਬ ਰੋਡ 'ਤੇ ਨਵਾਬ ਪਿੰਡ ਭੱਠੇ ਨੇੜੇ ਦੇਰ ਰਾਤ ਦੋ ਮੋਟਰ ਸਾਈਕਲਾਂ ਦੀ ਹੋਈ ਭਿਆਨਕ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਨਵਾਂ ਪਿੰਡ ਭੱਠੇ ਤੇ ਹਰਜੀਤ ਕੌਰ ਪਤਨੀ ਮਹਿੰਦਰ ਸਿੰਘ ਇੱਕ ਮੋਟਰਸਾਈਕਲ ਤੇ ਸਨ ਜਦ ਕਿ ਹਰਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਤਲਵੰਡੀ ਚੌਧਰੀਆਂ ਅਤੇ ਹਰਪ੍ਰੀਤ ਸਿੰਘ ਵਾਸੀ ਫਤਿਹਾਬਾਦ ਜੋ ਕਿ ਇੱਕ ਨਿੱਜੀ ਫੈਕਟਰੀ ਵਿੱਚ ਕੰਮ ਕਰਦੇ ਹਨ ਦੂਸਰੇ ਮੋਟਰਸਾਈਕਲ ਤੇ ਸਨ। ਇਹਨਾਂ ਦੋਨਾਂ ਮੋਟਰਸਾਈਕਲਾਂ ਦੀ ਟੱਕਰ ਨਵਾ ਪਿੰਡ ਭੱਠੇ ਨੇੜੇ ਹੋ ਗਈ। ਜਿਸ ਵਿੱਚ ਸਾਰੇ ਜਖਮੀ ਹੋ ਗਏ। ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਸਿਵਿਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਸੁਖਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਹਰਪ੍ਰੀਤ ਸਿੰਘ ਦੀ ਵੀ ਹਾਲਤ ਗੰਭੀਰ ਸੀ ਤੇ ਸਾਰੇ ਜਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਮੌਕੇ 'ਤੇ ਪਹੁੰਚੇ ਮ੍ਰਿਤਕ ਨੋਜ਼ਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥੋਣਾ ਕੋਤਵਾਲੀ ਤੋਂ ਏ.ਐਸ.ਆਈ ਬਲਦੇਵ ਸਿੰਘ ਹਸਪਤਾਲ ਵਿਖੇ ਪਹੁੰਚੇ ਜਿਨਾਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚੇ ਰਖਵਾ ਦਿੱਤਾ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;
;