JALANDHAR WEATHER

ਪੰਥਕ ਇਕੱਠ ਲਈ ਗਰੇਵਾਲ ਦੀ ਅਗਵਾਈ ਵਿਚ ਜੱਥਾ ਰਵਾਨਾ

ਜਗਰਾਉਂ (ਲੁਧਿਆਣਾ), 31 ਮਈ (ਕੁਲਦੀਪ ਸਿੰਘ ਲੋਹਟ)- ਬੇਅਦਬੀ ਕਾਨੂੰਨ ਸਬੰਧੀ ਸੱਦੀ ਪੰਥਕ ਇਕੱਤਰਤਾ ਨੂੰ ਲੈ ਕੇ ਐਸ.ਜੀ.ਪੀ.ਸੀ. ਮੈਂਬਰ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਜਗਰਾਉ ਤੋਂ ਪੰਥਕ ਜੱਥਾ ਰਵਾਨਾ ਹੋਇਆ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਪੰਥਕ ਮੁਹਿੰਮ ਤਹਿਤ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਕਾਨਫ਼ਰੰਸ ਵਿਚ ਸ਼ਮੂਲੀਅਤ ਲਈ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਜਗਰਾਉਂ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਯਤਨਾਂ ਸਦਕਾ ਗੁਰਦੁਆਰਾ ਗੁਰੂਸਰ ਕਾਉਂਕੇ ਤੋਂ ਪੰਜ ਬੱਸਾਂ ਦਾ ਕਾਫ਼ਲਾ ਬਾਬਾ ਬਕਾਲਾ ਸਾਹਿਬ ਲਈ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਕਾਫ਼ਲੇ ਵਿਚ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ, ਗ੍ਰੰਥੀ ਸਭਾਵਾਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹਨ।

ਭਾਈ ਗਰੇਵਾਲ ਨੇ ਕਿਹਾ ਕਿ ਪੰਥਕ ਮਸਲਿਆਂ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਸੰਗਤਾਂ ਵਲੋਂ ਇਸ ਇਕੱਠ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਇਹ ਪੰਥਕ ਕਾਨਫਰੰਸ ਸਿੱਖ ਕੌਮ ਨਾਲ ਜੁੜੇ ਮਸਲਿਆਂ ਨੂੰ ਉਭਾਰਨ ਅਤੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਰਵਾਨਗੀ ਮੌਕੇ ਸੰਗਤਾਂ ਵਿਚ ਭਾਰੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਨੇ ਪੰਥਕ ਏਕਤਾ ਦੇ ਹੱਕ ਵਿਚ ਜੈਕਾਰੇ ਵੀ ਲਗਾਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ