JALANDHAR WEATHER

ਸਮਾਣਾ ਦੇ ਪਿੰਡ ਅਚਰਾਲ ਖ਼ੁਰਦ ਵਿਚ ਕਿਸਾਨ ਦਾ ਕਤਲ

ਸਮਾਣਾ (ਪਟਿਆਲਾ)- 31 ਮਈ (ਸਾਹਿਬ ਸਿੰਘ)- ਸਮਾਣਾ ਦੇ ਨਜ਼ਦੀਕੀ ਪਿੰਡ ਅਚਰਾਲ ਖੁਰਦ ਵਿਚ ਬੀਤੀ ਰਾਤ ਇਕ ਕਿਸਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਲੁੱਟ-ਖੋਹ ਦੇ ਇਰਾਦੇ ਨਾਲ ਇਕ ਵਿਅਕਤੀ ਰਾਤ ਦੇ ਸਮੇਂ ਗਰੀਬ ਕਿਸਾਨ ਮਹਿੰਦਰ ਸਿੰਘ ਪੁੱਤਰ ਬੂਟਾ ਸਿੰਘ ਦੇ ਘਰ ਵਿਚ ਦਾਖ਼ਲ ਹੋਇਆ ਅਤੇ ਉਸ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਉਸ ਦੀ ਮੌਤ ਹੋ ਗਈ ਹੈ।

ਪੁਲਿਸ ਵਲੋਂ ਮੌਕੇ ਤੋਂ ਇਕ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। ਥਾਣਾ ਸਦਰ ਸਮਾਣਾ ਦੇ ਮੁਖੀ ਅਜੇ ਪਰੋਚਾ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ