JALANDHAR WEATHER

ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਸੰਮੇਲਨ ਸੱਦਿਆ ਗਿਆ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 31 ਮਈ (ਜਸਵੰਤ ਸਿੰਘ ਜੱਸ/ਸ਼ੇਲੰਦਰਜੀਤ ਸਿੰਘ ਰਾਜਨ)- ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਲਾਗੂ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਦੀਆਂ ਕਈ ਮੱਦਾਂ ਤੇ ਇਤਰਾਜ਼ ਪ੍ਰਗਟ ਕਰਦਿਆਂ ਹੋਇਆ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਥਾਨਕ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਸੰਮੇਲਨ ਸੱਦਿਆ ਗਿਆ ਹੈ।

ਵਿਸ਼ਾਲ ਪੰਥਕ ਸੰਮੇਲਨ ਵਿਚ ਐਡਵੋਕੇਟ ਧਾਮੀ ਅਤੇ ਜਥੇਦਾਰ ਗੜਗੱਜ ਤੋਂ ਇਲਾਵਾ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਮੁਖੀ, ਵੱਡੀ ਗਿਣਤੀ ਵਿਚ ਸਿੱਖ ਬੁੱਧੀਜੀਵੀ ਸ਼ਾਮਿਲ ਹੋ ਰਹੇ ਹਨ। ਸਮਝਿਆ ਜਾਂਦਾ ਹੈ ਕਿ ਜਾਗਤ ਜੋਤ ਸਤਿਕਾਰ ਐਕਟ ਨੂੰ ਲੈ ਕੇ ਅੱਜ ਦੇ ਪੰਥਕ ਸੰਮੇਲਨ ਦੌਰਾਨ ਕੋਈ ਗੁਰਮਤਾ ਪਾਸ ਕੀਤਾ ਜਾ ਸਕਦਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ