ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ, 31 ਮਈ (ਹਰਮਿੰਦਰ ਸਿੰਘ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਜੰਡਿਆਲਾ ਨਗਰ ਕੌਂਸਲ ਚੋਣਾਂ ਵਿਚ ਮਿਲੀ ਆਮ ਆਦਮੀ ਪਾਰਟੀ ਨੂੰ ਜਿੱਤ ਦੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਲੋਕਾਂ ਵਲੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਮੋਹਰ ਲਗਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਿੱਤੀ ਹੈ।
ਉਨ੍ਹਾਂ ਵਿਰੋਧੀ ਧਿਰਾਂ ਵਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਨਿਗਮ ਚੋਣਾਂ ਲੋਕਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਨੇਪੜੇ ਚੜੀਆਂ ਹਨ।
;
;
;
;
;
;
;
;