JALANDHAR WEATHER

ਚਰਨਜੀਤ ਸਿੰਘ ਚੰਨੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 31 ਮਈ (ਹਰਮਿੰਦਰ ਸਿੰਘ)- ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪਾਰਲੀਮੈਂਟ ਦਾ ਇੱਕ ਵਫ਼ਦ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਤਿੰਨ ਰੋਜ਼ਾ ਪੰਜਾਬ ਦਾ ਦੌਰਾ ਹੈ। ਜਿਸ ਦੌਰਾਨ ਕਿਸਾਨੀ ਨਾਲ ਜੁੜੇ ਵੱਖ-ਵੱਖ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਉਪਰੰਤ ਉਹ ਵੇਰਕਾ ਮਿਲਕ ਪਲਾਂਟ ਦਾ ਵੀ ਦੌਰਾ ਕਰਨਗੇ, ਇਸ ਤੋਂ ਇਲਾਵਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਵੀ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ