ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਰੋਸ ਰੈਲੀ
ਐਸ.ਏ.ਐਸ. ਨਗਰ 31 ਮਈ (ਤਰਵਿੰਦਰ ਸਿੰਘ ਬੈਨੀਪਾਲ) - ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਰੋਸ ਰੈਲੀ ਵਿਚ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਅਧਿਆਪਕ ਯੂਨੀਅਨਾਂ ਦੇ ਹਜ਼ਾਰਾਂ ਅਧਿਆਪਕਾਂ ਨੇ ਹਿੱਸਾ ਲਿਆ। ਰੋਸ ਰੈਲੀ ਉਪਰੰਤ ਮੁਲਾਜ਼ਮਾਂ ਤੇ ਅਧਿਆਪਕਾਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਿਵਾਸ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਗਿਆ, ਜਿਸ ਨੂੰ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਚੰਡੀਗੜ੍ਹ ਪੁਲਿਸ ਵਲੋਂ ਸਖ਼ਤ ਬੈਰੀਕੇਡਿੰਗ ਕਰਕੇ ਰੋਕ ਲਿਆ ਗਿਆ। ਮੁਲਾਜ਼ਮਾਂ ਅਤੇ ਅਧਿਆਪਕਾਂ ਵਲੋਂ ਅੱਗੇ ਵਧਣ ਲਈ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ। ਇਸ ਦੌਰਾਨ ਕਈ ਅਧਿਆਪਕਾਂ ਤੇ ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਮੌਕੇ ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
;
;
;
;
;
;
;
;
;