JALANDHAR WEATHER

ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ - ਡਾ. ਰਾਜ ਕੁਮਾਰ ਚੱਬੇਵਾਲ

ਫਗਵਾੜਾ (ਕਪੂਰਥਲਾ), 31 ਮਈ (ਹਰਜੋਤ ਸਿੰਘ ਚਾਨਾ)- ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਹੈ ਕਿ ਪੰਜਾਬ ਮੰਤਰੀ ਮੰਡਲ ਵਲੋਂ ਸੂਬੇ ਦੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਇਤਿਹਾਸਿਕ ਫ਼ੈਸਲਾ ਲਿਆ ਹੈ ਜੋ ਇਨ੍ਹਾਂ ਕਰਮਚਾਰੀਆਂ ਦੇ ਸੁਨਹਿਰੇ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ। ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸੁਆਗਤ ਕਰਦਿਆਂ ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਹੇਠ ਕੰਮ ਕਰ ਰਹੇ ਕਰਮਚਾਰੀਆਂ ਨੂੰ ਹੁਣ ਸਿੱਧੇ ਸਰਕਾਰੀ ਪ੍ਰਬੰਧ ਹੇਠ ਲਿਆਉਣ ਤੇ ਉਨ੍ਹਾਂ ਨੂੰ ਰੈਗੂਲਰ ਨੌਕਰੀਆਂ ਵੱਲ ਰਾਹ ਪ੍ਰਦਾਨ ਕਰਨ ਦੀ ਵੱਡੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ, ਜਿਸ ਲੜੀ ’ਚ ਇਹ ਹਜ਼ਾਰਾਂ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਮਜ਼ਬੂਤ ਕਰਨ ਵੱਲ ਕਦਮ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਵਲੋਂ ਮੁਲਾਜ਼ਮਾਂ ਪੱਖੀ ਨਵੇਂ ਕਾਨੂੰਨਾਂ ਨੂੰ ਝੰਡੀ ਨਾਲ ਸਰਕਾਰ ਤੇ ਕਰਮਚਾਰੀਆਂ ਵਿਚਕਾਰ ਸਿੱਧਾ ਰਾਬਤਾ ਹੋਵੇਗਾ ਤੇ ਠੇਕੇਦਾਰਾਂ ਦੀ ਭੂਮਿਕਾ ਖ਼ਤਮ ਹੋ ਜਾਵੇਗੀ ਜਿਸ ਨਾਲ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਨੂੰ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਭਵਿੱਖ ਦੀ ਯਕੀਨੀਤਾ ਮਿਲੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ