ਆਈ.ਪੀ.ਐੱਲ.-2026 ਖ਼ਿਤਾਬੀ ਮੁਕਾਬਲਾ: ਗੁਜਰਾਤ ਨੇ ਬੈਂਗਲੁਰੂ ਨੂੰ ਜਿੱਤਣ ਲਈ ਦਿੱਤਾ 156 ਦੌੜਾਂ ਦਾ ਟੀਚਾ
ਅਹਿਮਦਾਬਾਦ, 31 ਮਈ - ਆਈ.ਪੀ.ਐਲ. 2026 ਦਾ ਖਿਤਾਬੀ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਜ਼ ਵਿਚਕਾਰ ਹੋ ਰਿਹਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਹੋ ਰਹੇ ਇਸ ਮੁਕਾਬਲੇ ਵਿਚ ਬੈਂਗਲੁਰੂ ਦੇ ਕਪਤਾਨ ਰਜਤ ਪਾਟੀਦਾਰ ਨੇ ਟਾਸ ਜਿੱਤ ਕੇ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ ਨਿਰਧਾਰਤ 20 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ 155 ਦੌੜਾਂ ਬਣਾਈਆਂ।
ਗੁਜਰਾਤ ਵਲੋਂ ਵਾਸ਼ਿੰਗਟਨ ਸੁੰਦਰ ਨੇ ਸਭ ਤੋਂ ਵੱਧ 50 (37 ਗੇਂਦਾਂ) ਦੌੜਾਂ ਬਣਾਈਆਂ ਜੋ ਕਿ ਅੰਤ ਤੱਕ ਆਊਟ ਨਹੀਂ ਹੋਏ।ਬੈਂਗਲੁਰੂ ਵਲੋਂ ਰਾਸਿਖ ਸਲਾਮ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਓਵਰਾਂ ਵਿਚ 27 ਦੌੜਾਂ ਦੇ ਕੇ ਗੁਜਰਾਤ ਦੇ 3 ਖਿਡਾਰੀਆਂ ਨੂੰ ਆਊਟ ਕੀਤਾ।
;
;
;
;
;
;
;
;
;