JALANDHAR WEATHER

ਵਪਾਰਕ ਐੱਲ.ਪੀ.ਜੀ. ਸਿਲੰਡਰ 42 ਰੁਪਏ ਹੋਇਆ ਮਹਿੰਗਾ

ਨਵੀਂ ਦਿੱਲੀ, 1 ਜੂਨ - ਤੇਲ ਕੰਪਨੀਆ ਨੇ ਵਪਾਰਕ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਫਿਰ ਤੋਂ ਇਜ਼ਾਫਾ ਕੀਤਾ ਹੈ। ਵਪਾਰਕ ਐੱਲ.ਪੀ.ਜੀ. ਸਿਲੰਡਰ 42 ਰੁਪਏ ਮਹਿੰਗਾ ਹੋ ਗਿਆ ਹੈ। ਵਧੀਆਂ ਕੀਮਤਾਂ ਅੱਜ ਤੋਂ ਹੀ ਲਾਗੂ ਹੋਣਗੀਆਂ। ਇਸ ਤੋਂ ਇਲਾਵਾ ਛੋਟੂ ਐਫ.ਐੱਲ.ਟੀ. ਸਿਲੰਡਰ ਵੀ 5 ਰੁਪਏ ਮਹਿੰਗਾ ਹੋ ਗਿਆ ਹੈ। ਹਾਲਾਂਕਿ ਘਰੇਲੂ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਇਜ਼ਾਫਾ ਨਹੀਂ ਹੋਇਆ।
ਦਿੱਲੀ ਵਿਚ ਹੁਣ ਵਪਾਰਕ ਐੱਲ.ਪੀ.ਜੀ. ਸਿਲੰਡਰ 3113.50 ਰੁਪਏ ਦਾ ਹੋ ਗਿਆ ਹੈ, ਜਦਕਿ ਕੋਲਕਾਤਾ ਵਿਚ ਇਸਦੀ ਕੀਮਤ 53.50 ਰੁਪਏ ਵਧ ਕੇ 3255.50 ਰੁਪਏ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ