JALANDHAR WEATHER

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਬਣੇ ਸੁਪਰੀਮ ਕੋਰਟ ਦੇ ਜੱਜ

ਚੰਡੀਗੜ੍ਹ, 1 ਜੂਨ (ਸੰਦੀਪ ਕੁਮਾਰ ਮਾਹਨਾ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਜਸਟਿਸ ਸ਼ੀਲ ਨਾਗੂ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਉਨ੍ਹਾਂ ਸਮੇਤ ਪੰਜ ਨਵੇਂ ਜੱਜਾਂ ਦੀ ਸੁਪਰੀਮ ਕੋਰਟ 'ਚ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਗਈ।
ਜਸਟਿਸ ਸ਼ੀਲ ਨਾਗੂ ਇਸ ਵੇਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਨੇ 9 ਜੁਲਾਈ 2024 ਨੂੰ ਚੰਡੀਗੜ੍ਹ ਵਿਚ ਚੀਫ਼ ਜਸਟਿਸ ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਮੱਧ ਪ੍ਰਦੇਸ਼ ਹਾਈ ਕੋਰਟ ਵਿਚ ਜੱਜ ਅਤੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਕੰਮ ਕਰ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ