JALANDHAR WEATHER

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

 ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ) - ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ ਅਕਾਲੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਦੇ ਸਥਾਨਕ ਗਰੀਨ ਐਵੇਨਿਊ ਸਥਿਤ ਕੋਠੀ ਵਿਖੇ ਅੱਜ ਪੰਜਾਬ ਪੁਲਿਸ ਵਲੋਂ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸਦਾ ਕਾਰਨ ਬੀਤੇ ਦਿਨ ਮਜੀਠਾ ਵਿਖੇ ਦਿੱਤੇ ਗਏ ਰੋਸ ਧਰਨੇ ਉਪਰੰਤ ਪੁਲਿਸ ਵਲੋਂ ਦਰਜ ਕੀਤੇ ਪਰਚੇ ਨੂੰ ਸਮਝਿਆ ਜਾ ਰਿਹਾ ਹੈ। ਪੁਲਿਸ ਵਲੋਂ ਸਰਦਾਰ ਮਜੀਠੀਆ ਦੇ ਘਰ ਨੂੰ ਜਾਂਦੇ ਸਾਰੇ ਰਸਤਿਆਂ 'ਤੇ ਸਖਤ ਨਾਕਾਬੰਦੀ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਸਰਦਾਰ ਮਜੀਠੀਆ ਅਤੇ ਬੀਬਾ ਗਨੀਵ ਕੌਰ ਪੁਲਿਸ ਛਾਪੇਮਾਰੀ ਵੇਲੇ ਘਰ ਨਹੀਂ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ