JALANDHAR WEATHER

ਗਲੀ-ਸੜੀ ਲਾਵਾਰਿਸ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਡੇਰਾਬੱਸੀ (ਮੁਹਾਲੀ) 1, ਜੂਨ (ਅਲੀ) - ਡੇਰਾਬੱਸੀ ਦੇ ਗੁਲਾਬਗੜ੍ਹ ਰੋਡ ਸਥਿਤ ਗਣੇਸ਼ ਵਿਹਾਰ ਇਲਾਕੇ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਅਮਨ ਹੋਟਲ ਦੇ ਸਾਹਮਣੇ ਇਕ ਮਕਾਨ ਦੇ ਪਿੱਛੇ ਪਈ ਇਕ ਅਣਪਛਾਤੇ ਵਿਅਕਤੀ ਦੀ ਸੜੀ-ਗਲੀ ਲਾਸ਼ ਬਰਾਮਦ ਹੋਈ। ਲਾਸ਼ ਦੀ ਹਾਲਤ ਬਹੁਤ ਖਰਾਬ ਹੋਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।ਮਕਾਨ ਮਾਲਕ ਸੰਜੂ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਬਦਬੂ ਆ ਰਹੀ ਸੀ। ਪਹਿਲਾਂ ਉਨ੍ਹਾਂ ਨੂੰ ਲੱਗਿਆ ਕਿ ਕੋਈ ਜਾਨਵਰ ਮਰਿਆ ਹੋਵੇਗਾ, ਪਰ ਜਦੋਂ ਬਦਬੂ ਜ਼ਿਆਦਾ ਵਧ ਗਈ ਤਾਂ ਉਨ੍ਹਾਂ ਨੇ ਆਸ-ਪਾਸ ਦੇਖਣਾ ਸ਼ੁਰੂ ਕੀਤਾ। ਛੱਤ ਤੋਂ ਦੇਖਣ 'ਤੇ ਮਕਾਨ ਦੇ ਪਿੱਛੇ ਇਕ ਵਿਅਕਤੀ ਦੀ ਸੜੀ-ਗਲੀ ਲਾਸ਼ ਪਈ ਹੋਈ ਨਜ਼ਰ ਆਈ।ਸੂਚਨਾ ਮਿਲਣ ਤੋਂ ਬਾਅਦ ਡੇਰਾਬੱਸੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮੌਜੂਦਗੀ ਵਿਚ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਲਾਸ਼ ਨੂੰ ਪੋਸਟਮਾਰਟਮ ਅਤੇ ਪਛਾਣ ਲਈ ਡੇਰਾਬੱਸੀ ਸਿਵਲ ਹਸਪਤਾਲ ਦੇ ਮੋਰਚਰੀ ਘਰ ਵਿਚ ਰਖਵਾਇਆ ਗਿਆ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਕਾਫੀ ਹੱਦ ਤੱਕ ਗਲ ਚੁੱਕੀ ਹੈ, ਜਿਸ ਕਾਰਨ ਚਿਹਰੇ ਤੋਂ ਪਛਾਣ ਕਰਨੀ ਸੰਭਵ ਨਹੀਂ ਹੈ। ਪੁਲਿਸ ਗੁੰਮਸ਼ੁਦਾ ਵਿਅਕਤੀਆਂ ਦੇ ਰਿਕਾਰਡ ਖੰਗਾਲ ਰਹੀ ਹੈ ਅਤੇ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਡਰ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਿੱਥੇ ਲਾਸ਼ ਮਿਲੀ, ਉੱਥੇ ਵੱਡੀਆਂ ਝਾੜੀਆਂ ਹੋਣ ਕਾਰਨ ਲੋਕਾਂ ਦੀ ਆਵਾਜਾਈ ਘੱਟ ਰਹਿੰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ