ਮਜੀਠੀਆ ਦੀ ਹਿਰਾਸਤ ਬਾਰੇ ਪੁਲਿਸ ਨੇ ਨਹੀਂ ਦਿੱਤੀ ਕੋਈ ਸਪੱਸ਼ਟ ਜਾਣਕਾਰੀ - ਦਮਨਬੀਰ ਸਿੰਘ ਸੋਬਤੀ
ਚੰਡੀਗੜ੍ਹ, 1 ਜੂਨ (ਕਪਿਲ ਵਧਵਾ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪਹੁੰਚੇ ਉਨ੍ਹਾਂ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਪੁਲਿਸ ਦੀ ਕਾਰਵਾਈ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਜਾਂਦਾ ਹੈ ਤਾਂ ਕਾਨੂੰਨ ਅਨੁਸਾਰ ਉਸ ਨੂੰ ਐੱਫ.ਆਈ.ਆਰ. ਦੀ ਕਾਪੀ ਮੁਹੱਈਆ ਕਰਵਾਉਣੀ ਲਾਜ਼ਮੀ ਹੁੰਦੀ ਹੈ। ਵਕੀਲ ਡੀ.ਐਸ. ਸੋਬਤੀ ਦਾ ਇਹ ਇਸ਼ਾਰਾ ਉਸ ਵਿਅਕਤੀ ਵੱਲ ਕੀਤਾ ਗਿਆ ਜਿਸ ਨੂੰ ਥਾਣੇ ਚੋਂ ਛਡਾਉਣ ਦੇ ਦੋਸ਼ ਬਿਕਰਮ ਸਿੰਘ ਮਜੀਠੀਆ ਤੇ ਪੁਲਿਸ ਵਲੋਂ ਲਗਾਏ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਬਤੀ ਨੇ ਕਿਹਾ ਕਿ ਪੁਲਿਸ ਵਲੋਂ ਜਿਸ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਉਸ ਸਬੰਧੀ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਕਿਸ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਨਾ ਤਾਂ ਮਾਮਲੇ ਦੀ ਪੂਰੀ ਜਾਣਕਾਰੀ ਦਿੱਤੀ ਹੈ ਅਤੇ ਨਾ ਹੀ ਇਹ ਸਪੱਸ਼ਟ ਕੀਤਾ ਹੈ ਕਿ ਕਾਰਵਾਈ ਕਿਸ ਐੱਫ.ਆਈ.ਆਰ. ਜਾਂ ਦੋਸ਼ਾਂ ਦੇ ਆਧਾਰ 'ਤੇ ਕੀਤੀ ਗਈ ਹੈ। ਸੋਬਤੀ ਨੇ ਦੋਸ਼ ਲਗਾਇਆ ਕਿ ਇਹ ਸਾਰਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੱਜੀ ਰੰਜਿਸ਼ ਅਤੇ ਹਉਮੈ ਦਾ ਨਤੀਜਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਤੱਕ ਇਹ ਵੀ ਸਪੱਸ਼ਟ ਨਹੀਂ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਇਸ ਮਾਮਲੇ ਵਿਚ ਮੁਲਜ਼ਮ ਬਣਾਇਆ ਗਿਆ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਨਾ ਪੁਲਿਸ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਕਿਸੇ ਵੀ ਕਾਰਵਾਈ ਦੌਰਾਨ ਪਾਰਦਰਸ਼ਤਾ ਬਰਕਰਾਰ ਰੱਖੀ ਜਾਣੀ ਚਾਹੀਦੀ ਹੈ।
;
;
;
;
;
;
;