ਪ੍ਰਧਾਨ ਮੰਤਰੀ ਵਲੋਂ ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਆਂਗ ਹਲੇਂਗ ਨਾਲ ਮੁਲਾਕਾਤ
ਨਵੀਂ ਦਿੱਲੀ, 1 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ਵਿੱਚ ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਆਂਗ ਹਲੇਂਗ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ 'ਤੇ ਚਰਚਾ ਕੀਤੀ ਗਈ। ਮਿਆਂਮਾਰ ਦੇ ਰਾਸ਼ਟਰਪਤੀ ਭਾਰਤ ਦੇ ਚਾਰ ਦਿਨਾਂ ਦੌਰੇ 'ਤੇ ਹਨ ਅਤੇ ਉਨ੍ਹਾਂ ਦੇ ਨਾਲ ਇਕ ਉੱਚ ਪੱਧਰੀ ਵਫ਼ਦ ਵੀ ਹੈ, ਜਿਸ ਵਿੱਚ ਕੈਬਨਿਟ ਮੰਤਰੀ, ਸੀਨੀਅਰ ਅਧਿਕਾਰੀ ਅਤੇ ਵਪਾਰਕ ਆਗੂ ਸ਼ਾਮਿਲ ਹਨ। ਮਿਆਂਮਾਰ ਦੱਖਣ-ਪੂਰਬੀ ਏਸ਼ੀਆਈ ਰਾਸ਼ਟਰਾਂ ਦੇ ਸੰਗਠਨ (ਆਸੀਆਨ) ਦਾ ਵੀ ਮੈਂਬਰ ਹੈ।
;
;
;
;
;
;
;