JALANDHAR WEATHER

ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਕੂਚ

ਐਸ.ਏ.ਐਸ. ਨਗਰ, 1 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਕਾਰਨ ਉਪਰੰਤ ਰਜਿਸਟਰਾਰ ਸਹਿਕਾਰੀ ਸਭਾਵਾਂ ਸੈਕਟਰ 17-ਬੀ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਗਿਆ। ਇਸ ਮੌਕੇ ਚੰਡੀਗੜ੍ਹ ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਬੈਰੀਕੇਡਿੰਗ ਕੀਤੀ ਗਈ ਤੇ ਵੱਡੀ ਪੱਧਰ ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਅਤੇ ਪੰਜਾਬ ਸਰਕਾਰ ਦੀ ਗੱਲਬਾਤ ਚੱਲਣ ਕਰਕੇ ਗੱਲਬਾਤ ਵਿਚੋਂ ਨਿਕਲਣ ਵਾਲੇ ਨਤੀਜਿਆਂ ਦੀ ਉਡੀਕ ਵਿਚ ਫਿਲਹਾਲ ਚੰਡੀਗੜ੍ਹ ਮੁਹਾਲੀ ਬਾਰਡਰ ਤੋਂ 200 ਗਜ ਪਿੱਛੇ ਕਿਸਾਨਾਂ ਵਲੋਂ ਸੜਕ 'ਤੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ