ਕਰਿਆਨਾ ਸਟੋਰ ਦੇ ਮਾਲਕ ਨੂੰ ਦਿਨ ਦਿਹਾੜੇ ਮਾਰੀਆਂ ਗੋਲੀਆਂ, ਹਾਲਤ ਗੰਭੀਰ
ਮੱਖੂ (ਫ਼ਿਰੋਜ਼ਪੁਰ), 1 ਜੂਨ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ) - ਮੱਖੂ ਦੇ ਕਰਿਆਨਾ ਸਟੋਰ ਦੇ ਮਾਲਕ ਗੁਰਚਰਨ ਸਿੰਘ ਕਾਲਾ ਗਾਬਾ ਸਪੁੱਤਰ ਕੁਲਵੰਤ ਸਿੰਘ ਗਾਬਾ ਉਮਰ 45 ਸਾਲ ਦੇ ਕਰੀਬ ਨੂੰ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਗੁਰਚਰਨ ਸਿੰਘ ਕਾਲਾ ਗਾਬਾ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਮਲਾਵਾਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ ਅਤੇ ਗੋਲੀਆਂ ਮਾਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਮੱਖੂ ਪੁਲਿਸ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਪੜਤਾਲ ਵਿਚ ਜੁੱਟ ਗਈ ਹੈ।
;
;
;
;
;
;
;