JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੇ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ, 1 ਜੂਨ (ਰਣਜੀਤ ਸਿੰਘ ਢਿੱਲੋਂ) - ਬਲਾਕ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਸ੍ਰੀ ਮੁਕਤਸਰ ਸਾਹਿਬ ਦੀਆਂ 20 ਸੀਟਾਂ ਵਿਚੋਂ 17 ਸੀਟਾਂ 'ਤੇ ਜਿੱਤ ਪ੍ਰਾਪਤ ਹੋਈ ਸੀ, ਜਿਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਸਰਬਸੰਮਤੀ ਨਾਲ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਚੁਣੇ। ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਬੀ.ਡੀ.ਪੀ.ਓ. ਦੀ ਹਾਜ਼ਰੀ ਵਿਚ ਜਗਦੇਵ ਸਿੰਘ ਰਹੂੜਿਆਂਵਾਲੀ ਨੇ ਚੇਅਰਮੈਨ ਵਜੋਂ ਅਤੇ ਜਸਮੇਲ ਕੌਰ ਕਾਨਿਆਂਵਾਲੀ ਨੇ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਜਥੇਦਾਰ ਹੀਰਾ ਸਿੰਘ ਚੜੇਵਾਨ, ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਪੱਪੀ ਬਰਾੜ, ਵਰਕਿੰਗ ਕਮੇਟੀ ਮੈਂਬਰ ਵਰਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਜਨਰਲ ਸਕੱਤਰ ਬਿੰਦਰ ਗੋਨਿਆਣਾ, ਜਗਵੰਤ ਸਿੰਘ ਲੰਬੀ ਢਾਬ, ਦਲਜੀਤ ਸਿੰਘ ਲਾਡਾ ਬਰਾੜ ਕਦੇ ਹੋਰ ਆਗੂ, ਵਰਕਰ ਅਤੇ ਬਲਾਕ ਸੰਮਤੀ ਮੈਂਬਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ