JALANDHAR WEATHER

ਮੱਖੂ 'ਚ ਗੋਲੀਕਾਂਡ: ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ਹਿਰ ਵਾਸੀਆਂ ਵਲੋਂ ਲਗਾਇਆ ਧਰਨਾ

ਮੱਖੂ, 1 ਜੂਨ (ਕੁਲਵਿੰਦਰ ਸਿੰਘ ਸੰਧੂ)- ਕਰਿਆਨਾ ਸਟੋਰ ਦੇ ਮਾਲਕ ਗੁਰਚਰਨ ਸਿੰਘ ਕਾਲਾ ਗਾਬਾ ਜਿਸ ਨੂੰ ਅੱਜ 12 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਸੀ ਅਤੇ ਬਾਅਦ ਵਿਚ ਇਸ ਨੌਜਵਾਨ ਦੀ ਹਸਪਤਾਲ ਵਿਚ ਮੌਤ ਹੋ ਗਈ ਸੀ। ਮੱਖੂ ਦੇ ਸ਼ਹਿਰ ਵਾਸੀਆਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਸ਼ਾਂਤਮਈ ਤਰੀਕੇ ਨਾਲ ਧਰਨਾ ਲਗਾ ਕੇ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਕਰਨ ਦੀ ਮੰਗ ਕੀਤੀ ਅਤੇ ਫਿਰੋਜ਼ਪੁਰ ਦੇ ਐਸ. ਐਸ. ਪੀ. ਭੁਪਿੰਦਰ ਸਿੰਘ ਸਿੱਧੂ ਨੇ ਮੌਕੇ ਤੇ ਪਹੁੰਚ ਕੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਦੋਸ਼ੀ ਬਹੁਤ ਜਲਦ ਪੁਲਿਸ ਦੀ ਗ੍ਰਿਫ਼ਤ ਵਿਚ ਹੋਣਗੇ।

ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਅਕਾਲੀ ਦਲ ਹਲਕਾ ਜ਼ੀਰਾ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵੀ ਧਰਨੇ ਵਿਚ ਬੈਠੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ