JALANDHAR WEATHER

ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਨੇ ਪੀ.ਏ.ਯੂ. ਵਿਚ ਕੀਤੀ ਮੀਟਿੰਗ

ਲੁਧਿਆਣਾ, 1 ਜੂਨ (ਰੂਪੇਸ਼ ਕੁਮਾਰ)- ਖੇਤੀਬਾੜੀ ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਨੂੰ ਲੈ ਕੇ ਪਾਰਲੀਮੈਂਟ ਦੀ 21 ਮੈਂਬਰੀ ਸਟੈਂਡਿੰਗ ਕਮੇਟੀ ਵਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਦੀ ਸਥਿਤੀ ਨੂੰ ਲੈ ਕੇ ਮੀਟਿੰਗ ਕੀਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੰਨੀ ਨੇ ਕਿਹਾ ਕਿ ਮੀਟਿੰਗ ਵਿਚ ਕਮੇਟੀ ਦੇ ਮੈਂਬਰਾਂ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਵੇਟਰਨਰੀ ਯੂਨੀਵਰਸਿਟੀ ਸਣੇ ਸਬੰਧਤ ਵਿਭਾਗਾਂ ਅਤੇ ਚਕੁੰਦਰ ਦੇ ਉਤਪਾਦਕਾਂ ਸਣੇ ਵੱਖ-ਵੱਖ ਧਿਰਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਹੋਈ ਹੈ। ਇਸ ਦੌਰਾਨ ਪਾਰਲੀਮੈਂਟ ਕਿਸਾਨਾਂ ਦੀ ਆਮਦਨ ਵਧਾਉਣ, ਖੇਤੀਬਾੜੀ ਵਿਭਿੰਨਤਾ ਬਾਰੇ ਚਰਚਾ ਹੋਈ ਹੈ।

ਹਾਲਾਂਕਿ ਦੇਸ਼ ਦੀ ਭੋਜਨ ਸੁਰੱਖਿਆ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਪੀ.ਏ.ਯੂ. ਇਸ ਵੇਲੇ ਭਾਰੀ ਵਿੱਤੀ ਕਮੀ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਵਲੋਂ ਕੇਂਦਰ ਦੀਆਂ ਸਕੀਮਾਂ ਨੂੰ ਸੂਬੇ ਅੰਦਰ ਲਾਗੂ ਕੀਤੇ ਜਾਣ ਨੂੰ ਲੈ ਕੇ ਚਰਚਾ ਹੋਈ ਹੈ। ਚੰਨੀ ਨੇ ਕਿਹਾ ਕਿ ਕੇਂਦਰ ਵਲੋਂ ਫ਼ਸਲ ਬੀਮਾ ਯੋਜਨਾ ਨੂੰ ਸੂਬੇ ਵਿਚ ਨਹੀਂ ਲਾਗੂ ਕੀਤਾ ਗਿਆ ਅਤੇ ਨਾ ਹੀ ਉਸਦਾ ਵਿਕਲਪ ਦਿੱਤਾ ਗਿਆ ਹੈ। ਇਸ ਬਾਰੇ ਉਹ ਆਪਣੀ ਰਿਪੋਰਟ ਪਾਰਲੀਮੈਂਟ ਵਿਚ ਪੇਸ਼ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ