JALANDHAR WEATHER

ਅੰਮ੍ਰਿਤਸਰ ਵਿਚ ਭੇਦ-ਭਰੇ ਹਾਲਾਤਾਂ ਵਿਚ ਇਕ ਨੌਜਵਾਨ ਦੀ ਮੌਤ

ਛੇਹਰਟਾ, 1 ਜੂਨ (ਪੱਤਰ ਪ੍ਰੇਰਕ)- ਪੁਲਿਸ ਚੌਂਕੀ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਗੁਰੂ ਨਾਨਕਪੁਰਾ ਵਿਖੇ ਇਕ ਭੇਦ ਭਰੇ ਹਾਲਾਤਾਂ ਵਿਚ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਮਾਂ ਪਰਮਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰਾ ਪੁੱਤਰ ਸੌਰਵ ਜੋ 27 ਮਈ ਨੂੰ ਘਰੋਂ ਗਿਆ ਸੀ, ਪਰ ਪੂਰੀ ਰਾਤ ਉਹ ਜਦੋਂ ਘਰ ਨਹੀਂ ਪਹੁੰਚਿਆ ਤਾਂ ਸਾਡੇ ਵਲੋਂ ਸੌਰਵ ਦੀ ਬਹੁਤ ਤਲਾਸ਼ ਕੀਤੀ ਗਈ ਪਰ ਉਸ ਦਾ ਕੋਈ ਵੀ ਸੁਰਾਗ ਨਹੀਂ ਮਿਲਿਆ ਸੀ, ਜਿਸ ਉਪਰੰਤ ਪਰਿਵਾਰ ਵਲੋਂ ਸੌਰਵ ਦੀ ਗੁਮਸ਼ੁਦਗੀ ਦੀ ਰਿਪੋਰਟ ਪੁਲਿਸ ਨੂੰ ਦਰਜ ਕਰਵਾਈ ਸੀ, ਜਾਂਚ ਦੌਰਾਨ ਪੁਲਿਸ ਵਲੋਂ ਸੌਰਵ ਦੇ ਦੋਸਤਾਂ ਕੋਲੋਂ ਪੁੱਛਗਿਛ ਕੀਤੀ ਗਈ ਸੀ ਜਿਨ੍ਹਾਂ ਨਾਲ ਉਹ ਆਖਰੀ ਵਾਰ ਵੇਖਿਆ ਗਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਪੁੱਛਗਿਛ ਦੌਰਾਨ ਇਕ ਨੌਜਵਾਨ ਨੇ ਮੰਨਿਆ ਹੈ ਕਿ ਮ੍ਰਿਤਕ ਦੀ ਹੱਤਿਆ ਕੀਤੀ ਗਈ ਹੈ। ਪਰਮਜੀਤ ਕੌਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੇਰੇ ਪੁੱਤਰ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ ਤੇ ਬਾਅਦ ਵਿਚ ਉਸ ਦੀ ਲਾਸ਼ ਨੂੰ ਇਕ ਪੈਲਸ ਦੇ ਕੋਲ ਸੁੱਟ ਦਿੱਤਾ ਗਿਆ ਸੀ।

ਇਸ ਮਾਮਲੇ ਵਿਚ ਸ਼ਾਮਿਲ ਕਥਿਤ ਦੋਸ਼ੀਆਂ ਨੂੰ ਪੁਲਿਸ ਵਲੋਂ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਚੌਂਕੀ ਇੰਚਾਰਜ ਹਰਮਨਦੀਪ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਵਿਚ ਜੋ ਕੁਝ ਦਿਖਾਈ ਦੇ ਰਿਹਾ ਹੈ ਉਸ ਦੀ ਜਾਂਚ ਕੀਤੀ ਜਾ ਰਹੀ ਹੈ, ਵੀਡੀਓ ਦੀ ਸੱਚਾਈ ਦੀ ਪੁਸ਼ਟੀ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦ ਕਿ ਇਕ ਨੌਜਵਾਨ ਫ਼ਰਾਰ ਹੈ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਲਦ ਹੀ ਪੂਰੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ। ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ