JALANDHAR WEATHER

ਸਫ਼ਾਈ ਮਜ਼ਦੂਰ ਯੂਨੀਅਨ ਨੇ ਸਾੜਿਆ ਰਵਨੀਤ ਬਿੱਟੂ ਦਾ ਪੁਤਲਾ

ਰਾਜਪੁਰਾ, 1 ਜੂਨ (ਰਣਜੀਤ ਸਿੰਘ)- ਅੱਜ ਇਥੇ ਟਾਹਲੀ ਵਾਲੇ ਚੌਂਕ ਵਿਖੇ ਸਫ਼ਾਈ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਹੰਸਰਾਜ ਬਨਵਾੜੀ ਦੀ ਅਗਵਾਈ ਵਿਚ ਸੈਂਕੜੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਸਾੜਿਆ ਅਤੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ਼ ਨਾਅਰੇਬਾਜੀ ਕੀਤੀ।

ਇਸ ਮੌਕੇ ਤੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਰਵਨੀਤ ਬਿੱਟੂ ਵਲੋਂ ਬੋਲੀ ਗਈ ਸ਼ਬਦਾਵਲੀ ਬੇਹੱਦ ਨਿੰਦਣਯੋਗ ਹੈ। ਇਸ ਲਈ ਉਹ ਇਸਦੀ ਨਿਖੇਦੀ ਕਰਦੇ ਹਨ ਅਤੇ ਰਵਨੀਤ ਬਿੱਟੂ ਵਲੋਂ ਮੰਗੀ ਮੁਆਫੀ ਕਾਫੀ ਨਹੀਂ ਹੈ। ਇਸ ਮੌਕੇ ਤੇ ਔਰਤ ਮੁਲਾਜ਼ਮਾਂ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ