JALANDHAR WEATHER

ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਪੁਲਿਸ ਵਲੋਂ ਹਾਈਲੈਵਲ ਮੀਟਿੰਗ

ਚੰਡੀਗੜ੍ਹ, 1 ਜੂਨ 2026- ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਪੁਲਿਸ ਵਲੋਂ ਇੱਕ ਹਾਈਲੈਵਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਡੀ.ਜੀ.ਪੀ ਗੌਰਵ ਯਾਦਵ ਨੇ ਕੀਤੀ, ਜਿਸ ਦੌਰਾਨ ਸੂਬੇ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਆਈ.ਜੀ.ਪੀ., ਡੀ.ਆਈ.ਜੀ., ਪੁਲਿਸ ਕਮਿਸ਼ਨਰਾਂ (CP) ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਰਹੇ।

ਡੀ.ਜੀ.ਪੀ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸੂਬੇ ਭਰ ਵਿਚ ਪੁਲਿਸ ਪੈਟਰੋਲਿੰਗ ਹੋਰ ਵਧਾਉਣ, ਅਪਰਾਧਿਕ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ