JALANDHAR WEATHER

ਮੁੱਖ ਮੰਤਰੀ ਮਾਨ ਵਲੋਂ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਨਾਲ ਮੀਟਿੰਗ

ਚੰਡੀਗੜ੍ਹ, 1 ਜੂਨ 2026- ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ (CMD) ਨਾਲ ਇਕ ਬਹੁਤ ਹੀ ਅਹਿਮ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਵਿਚ ਊਰਜਾ ਅਤੇ ਪੈਟਰੋਲੀਅਮ ਖੇਤਰ ਦੇ ਨਵੇਂ ਪ੍ਰੋਜੈਕਟ ਲਗਾਉਣ, ਸੂਬੇ ਵਿਚ ਉਦਯੋਗਿਕ ਨਿਵੇਸ਼ ਨੂੰ ਹੋਰ ਹੁਲਾਰਾ ਦੇਣ ਅਤੇ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਹੋਈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਉਦਯੋਗਾਂ ਅਤੇ ਨਿਵੇਸ਼ ਲਈ ਦੇਸ਼ ਦਾ ਸਭ ਤੋਂ ਪਸੰਦੀਦਾ ਸੂਬਾ ਬਣਾਉਣ ਲਈ 'ਤੁਹਾਡੀ ਸਰਕਾਰ' ਲਗਾਤਾਰ ਯਤਨਸ਼ੀਲ ਹੈ। ਅਜਿਹੀਆਂ ਮੀਟਿੰਗਾਂ ਰਾਹੀਂ ਅਸੀਂ ਪੰਜਾਬ ਦੇ ਆਰਥਿਕ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰ ਰਹੇ ਹਾਂ ਅਤੇ ਆਉਣ ਵਾਲੇ ਸਮੇਂ ਵਿਚ ਇਸਦੇ ਵੱਡੇ ਨਤੀਜੇ ਜ਼ਰੂਰ ਦੇਖਣ ਨੂੰ ਮਿਲਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ